ਰੇਪ ਪੀੜਤਾ ਨੇ ਧਮਕੀਆਂ ਤੋਂ ਦੁਖੀ ਹੋ ਕੇ ਪੀਤੀ ਸਪਰੇਅ (ਵੀਡੀਓ)

Monday, Jul 30, 2018 - 04:17 PM (IST)

ਬਠਿੰਡਾ(ਬਿਊਰੋ)—ਬਠਿੰਡਾ ਵਿਚ ਰੇਪ ਪੀੜਤਾ ਵਲੋਂ ਧਮਕੀਆਂ ਤੋਂ ਦੁਖੀ ਹੋ ਕੇ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ ਉਂਝ ਇਹ ਲੜਕੀ ਸੰਗਰੂਰ ਦੀ ਰਹਿਣ ਵਾਲੀ ਹੈ ਪਰ ਬੀਤੇ 3 ਮਹੀਨਿਆਂ ਤੋਂ ਬਠਿੰਡਾ ਵਿਚ ਆਪਣੀ ਭੂਆ ਕੋਲ ਰਹਿ ਰਹੀ ਸੀ।
ਦਰਅਸਲ ਸੰਗਰੂਰ ਵਿਖੇ ਪਿੰਡ ਦੇ ਸਰਪੰਚ ਦੇ ਮੁੰਡੇ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਤੇ ਹੁਣ ਉਹ ਉਸ ਨੂੰ ਕੇਸ ਵਾਪਸ ਲੈਣ ਲਈ ਧਮਕੀਆਂ ਦੇ ਰਿਹਾ ਸੀ। ਦੂਜੇ ਪਾਸੇ ਪੁਲਸ ਨੇ ਪਰਚਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੜਕੀ ਹਸਪਤਾਲ 'ਚ ਦਾਖਲ ਹੈ ਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।


Related News