ਤਰਨਤਾਰਨ : 4 ਸਾਲਾ ਮਾਸੂਮ ਨਾਲ ਜਬਰ-ਜ਼ਨਾਹ
Monday, Jul 01, 2019 - 01:05 AM (IST)

ਹਰੀਕੇ ਪੱਤਣ (ਲਵਲੀ)— ਜ਼ਿਲੇ ਦੇ ਇਕ ਪਿੰਡ 'ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬੱਚੀ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਰਹਿੰਦਾ ਹੈ ਤੇ ਉਸ ਦੇ 2 ਬੱਚੇ ਹਨ, ਇਕ ਲੜਕਾ (7) ਤੇ ਇਕ ਲੜਕੀ (4) ਸਾਲ । ਉਸ ਦੇ ਸਹੁਰੇ ਪਰਿਵਾਰ 'ਚੋਂ ਇਕ ਰਿਸ਼ਤੇਦਾਰ ਸਾਰਜ ਸਿੰਘ ਦਾ ਉਨ੍ਹਾਂ ਦੇ ਘਰ ਕਾਫੀ ਆਉਣਾ-ਜਾਣਾ ਸੀ, ਉਹ ਆਪਣੀ ਪਤਨੀ ਅਮਨਦੀਪ ਕੌਰ ਨਾਲ ਉਨ੍ਹਾਂ ਦੇ ਘਰ ਆਏ ਤੇ ਉਸ ਦੀ ਲੜਕੀ ਨੂੰ ਨਾਲ ਲੈ ਗਏ। ਅਗਲੇ ਦਿਨ ਉਹ ਬੱਚੀ ਨੂੰ ਉਸ ਦੇ ਘਰ ਦੇ ਦਰਵਾਜ਼ੇ 'ਤੇ ਛੱਡ ਗਏ, ਜਿਸ ਦੀ ਹਾਲਤ ਬਹੁਤ ਖਰਾਬ ਸੀ ਤੇ ਉਨ੍ਹਾਂ ਨੇ ਬੱਚੀ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਇਸ ਸੰਬੰਧੀ ਥਾਣਾ ਹਰੀਕੇ ਐੱਸ. ਐੱਚ. ਓ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਸਾਰਜ ਸਿੰਘ ਪੁੱਤਰ ਹਜ਼ਾਰਾ ਸਿੰਘ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।