ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ

Monday, Oct 09, 2023 - 06:29 PM (IST)

ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ

ਤਰਨਤਾਰਨ (ਰਮਨ ਚਾਵਲਾ) : ਅੰਮ੍ਰਿਤਸਰ ਦੇ ਇਕ ਹੋਟਲ ’ਚ 15 ਸਾਲਾ ਨਬਾਲਗ ਕੁੜੀ ਨਾਲ ਉਸਦੀ ਭੂਆ ਦੇ ਸਾਹਮਣੇ ਹੀ ਜਬਰ-ਜ਼ਿਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸਬੰਧੀ ਥਾਣਾ ਵੈਰੋਂਵਾਲ ਦੀ ਪੁਲਸ ਨੇ ਤਫ਼ਤੀਸ਼ ਕਰਦੇ ਹੋਏ ਭੂਆ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸਿਫ਼ਾਰਿਸ਼ ਕਰਦੇ ਹੋਏ ਇਸ ਦੀ ਅਗਲੇਰੀ ਜਾਂਚ ਥਾਣਾ ਕੋਤਵਾਲੀ ਈ-ਡਵੀਜ਼ਨ ਅੰਮ੍ਰਿਤਸਰ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ-  CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਜ਼ਿਲ੍ਹਾ ਤਰਨਤਾਰਨ ਦੀ ਨਿਵਾਸੀ 15 ਸਾਲਾ ਨਾਬਾਲਗ ਕੁੜੀ ਵਲੋਂ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਬੀਤੀ 3 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਆਪਣੀ ਭੂਆ ਆਪਣੇ ਭਰਾਵਾਂ ਨੂੰ ਮਿਲਣ ਗਈ ਸੀ। ਅਗਲੇ ਦਿਨ ਜਦੋਂ ਉਸਦੇ ਭਰਾ ਵਿਆਹ ਚਲੇ ਗਏ ਤਾਂ ਉਸਦੀ ਭੂਆ ਕੁੜੀ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਦੇ ਬਹਾਨੇ ਨਾਲ ਲੈ ਗਈ। ਜਿੱਥੇ ਨਜ਼ਦੀਕ ਇਕ ਨਾ-ਮਾਲੂਮ ਹੋਟਲ ਦੇ ਕਮਰੇ ’ਚ ਆਕਾਸ਼ਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਪਹਿਲਾਂ ਤੋਂ ਹੀ ਮੌਜੂਦ ਸਨ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਇਸ ਦੌਰਾਨ ਉਸ ਦੀ ਭੂਆ ਆਪਣੇ ਬੁਆਏ ਫਰੈਂਡ ਅਰਸ਼ਦੀਪ ਸਿੰਘ ਨਾਲ ਉਸੇ ਕਮਰੇ ’ਚ ਵੱਖਰੇ ਬੈੱਡ ਉੱਪਰ ਮੌਜੂਦ ਸੀ ਅਤੇ ਆਕਾਸ਼ਦੀਪ ਸਿੰਘ ਨੇ ਉਸ ਨਾਲ ਜ਼ਬਰਦਸਤੀ ਕਰਦੇ ਹੋਏ ਉਸ ਨਾਲ ਨਾਜਾਇਜ਼ ਸਬੰਧ ਬਣਾਏ। ਜਦੋਂ ਉਸ ਨਾਲ ਜਬਰ-ਜ਼ਿਨਾਹ ਹੋ ਰਿਹਾ ਸੀ ਤਾਂ ਉਸਦੀ ਭੂਆ ਉਸੇ ਕਮਰੇ ’ਚ ਮੌਜੂਦ ਸੀ, ਜਿਸ ਨੇ ਅਜਿਹਾ ਕਰਨ ਤੋਂ ਇਕ ਵਾਰ ਵੀ ਨਹੀਂ ਰੋਕਿਆ। ਪੀੜਤ ਕੁੜੀ ਨੇ ਸਾਰੀ ਘਟਨਾ ਘਰ ਆ ਕੇ ਆਪਣੀ ਮਾਂ ਨੂੰ ਦੱਸੀ ਜੋ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲ ਰਹੀ ਹੈ ਅਤੇ ਪਿਤਾ ਲੱਤ ਟੁੱਟੀ ਹੋਣ ਕਾਰਨ ਬੈੱਡ 'ਤੇ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ

ਇਸ ਸਬੰਧੀ ਥਾਣਾ ਵੈਰੋਂਵਾਲ ਦੀ ਪੁਲਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਭੂਆ ਵਾਸੀ ਜ਼ਿਲ੍ਹਾ ਤਰਨਤਾਰਨ ਤੋਂ ਇਲਾਵਾ ਆਕਾਸ਼ਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕਰਦੇ ਹੋਏ ਇਹ ਮਾਮਲਾ ਅੰਮ੍ਰਿਤਸਰ ਦੇ ਥਾਣਾ ਈ ਡਵੀਜ਼ਨ ਕੋਤਵਾਲੀ ਨੂੰ ਸੌਂਪ ਦਿੱਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News