ਫਗਵਾੜਾ ''ਚ ਸ਼ਰਮਨਾਕ ਘਟਨਾ: ਗੁਆਂਢੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
Thursday, Nov 24, 2022 - 04:18 PM (IST)

ਫਗਵਾੜਾ (ਜਲੋਟਾ)- ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜਬਰ-ਜ਼ਿਨਾਹ ਦਾ ਸ਼ਿਕਾਰ ਹੋਈ ਨਾਬਾਲਗ ਕੁੜੀ ਦੀ ਮਾਂ ਨੇ ਥਾਣਾ ਸਤਨਾਮਪੁਰਾ ਪੁਲਸ ਫਗਵਾੜਾ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਮੱਖਣ ਲਾਲ ਪੁੱਤਰ ਪਿਆਰਾ ਲਾਲਾ ਵਾਸੀ ਭਾਣੋਕੀ ਨੇ ਉਸ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਹੈ। ਪੁਲਸ ਨੇ ਮੱਖਣ ਲਾਲ ਖ਼ਿਲਾਫ਼ ਧਾਰਾ 376 ਸਮੇਤ 3,4,6 ਪੋਸਕੋ ਐਕਟ ਤਹਿਤ ਪੁਲਸ ਕੇਸ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਦਾ ਇਹ ਮੁੰਡਾ ਬਣਾਉਂਦੈ ਲਾਜਵਾਬ Pizza,ਨੀਰੂ ਬਾਜਵਾ ਤੇ ਤਰਸੇਮ ਜੱਸੜ ਵੀ ਕਰ ਚੁੱਕੇ ਨੇ ਤਾਰੀਫ਼ਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।