ਧੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਪਿਤਾ ਦੋਸ਼ੀ ਕਰਾਰ

Tuesday, Sep 03, 2024 - 01:57 PM (IST)

ਧੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਪਿਤਾ ਦੋਸ਼ੀ ਕਰਾਰ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 12 ਸਾਲਾ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 3 ਸਤੰਬਰ ਨੂੰ ਸਜ਼ਾ ਬਾਰੇ ਫ਼ੈਸਲਾ ਸੁਣਾਏਗੀ। ਸੈਕਟਰ-26 ਥਾਣਾ ਪੁਲਸ ਨੇ ਕਰੀਬ 2 ਸਾਲ ਪਹਿਲਾਂ ਦਸੰਬਰ 2022 ’ਚ ਜਬਰ-ਜ਼ਿਨਾਹ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ।

ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ 12 ਸਾਲਾ ਨਾਬਾਲਗਾ ਨੇ ਰਿਸ਼ਤੇਦਾਰ ਔਰਤ ਨੂੰ ਪਿਤਾ ਦੀਆਂ ਹਰਕਤਾਂ ਬਾਰੇ ਦੱਸਿਆ। ਉਸ ਨੇ ਕਿਹਾ ਕਿ ਉਸ ਦਾ ਮਤਰੇਆ ਪਿਤਾ ਉਸ ਦਾ ਜਿਣਸੀ ਸੋਸ਼ਣ ਕਰਦਾ ਹੈ। ਇਸ ਤੋਂ ਬਾਅਦ ਸੈਕਟਰ-26 ਥਾਣੇ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਚਾਰਜਸ਼ੀਟ ਤੋਂ ਬਾਅਦ ਮਾਮਲੇ ਦੀ ਸੁਣਵਾਈ ਦੌਰਾਨ ਸਾਹਮਣੇ ਆਏ ਤੱਥਾਂ ਤੇ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ।


author

Babita

Content Editor

Related News