ਖੰਨਾ 'ਚ ਵਿਦੇਸ਼ੀ ਕੁੜੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, ਫਲੈਟ 'ਚ ਬੁਲਾ ਕੇ ਦਰਿੰਦੇ ਨੇ ਲੁੱਟੀ ਇੱਜ਼ਤ
Thursday, Feb 16, 2023 - 04:22 PM (IST)
ਖੰਨਾ (ਵਿਪਨ) : ਖੰਨਾ 'ਚ ਇਕ ਵਿਦੇਸ਼ੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ ਦੇ ਦੋਸ਼ੀ ਵਿਦੇਸ਼ੀ ਵਿਦਿਆਰਥੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੀੜਤ ਕੁੜੀ ਖੰਨਾ ਦੇ ਕਾਲਜ 'ਚ ਹੀ ਪੜ੍ਹਦੀ ਹੈ। ਦੂਜੇ ਵਿਦੇਸ਼ੀ ਵਿਦਿਆਰਥੀ ਨੇ ਫਲੈਟ 'ਚ ਪਨਾਹ ਦੇਣ ਦੇ ਬਹਾਨੇ ਉਸ ਨਾਲ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ
ਇਸ ਤੋਂ ਬਾਅਦ ਪੀੜਤਾ ਦਿੱਲੀ ਪੁੱਜੀ, ਜਿੱਥੇ ਜਾ ਕੇ ਉਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਵਾਇਆ। ਦਿੱਲੀ ਤੋਂ ਖੰਨਾ ਪੁਲਸ ਨੂੰ ਜ਼ੀਰੋ ਐੱਫ. ਆਈ. ਆਰ. ਭੇਜੀ ਗਈ। ਇਸ ਤੋਂ ਬਾਅਦ ਖੰਨਾ ਪੁਲਸ ਨੇ ਵਿਦੇਸ਼ੀ ਵਿਦਿਆਰਥਣ ਨੂੰ ਇੱਥੇ ਬੁਲਾ ਕੇ ਉਸ ਦੀ ਨਿਸ਼ਾਨਦੇਹੀ 'ਤੇ ਜਬਰ-ਜ਼ਿਨਾਹ ਕਰਨ ਵਾਲੇ ਵਿਦੇਸ਼ੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੀੜਤਾ ਦਾ ਕਹਿਣਾ ਹੈ ਕਿ ਪਹਿਲਾਂ ਦੋਸ਼ੀ ਉਸ ਨੂੰ ਵਰਗਲਾ ਕੇ ਆਪਣੇ ਫਲੈਟ 'ਚ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਘਿਨੌਣਾ ਕੰਮ ਮਗਰੋਂ ਧਮਕੀ ਦਿੱਤੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਕਾਲਜ ਪ੍ਰਬੰਧਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ