ਸ਼ਰਮਨਾਕ ਵਾਰਦਾਤ : ਦਿਹਾੜੀ ''ਤੇ ਮਜ਼ਦੂਰੀ ਕਰਨ ਗਈ ਕੁੜੀ ਨਾਲ 2 ਦੋਸਤਾਂ ਨੇ ਕੀਤਾ ਜਬਰ-ਜ਼ਿਨਾਹ

Wednesday, Feb 23, 2022 - 03:42 PM (IST)

ਲੁਧਿਆਣਾ (ਗੌਤਮ) : ਲੋਹਾਰਾ ਰੋਡ 'ਤੇ ਮੈਰਿਜ ਪੈਲਸ 'ਚ ਮਜ਼ਦੂਰੀ ਦਾ ਕੰਮ ਕਰਨ ਗਈ ਕੁੜੀ ਨਾਲ ਦੋ ਦੋਸਤਾਂ ਨੇ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਨੂੰ ਧਮਕਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤਾ ਨੇ ਕਿਸੇ ਤਰ੍ਹਾਂ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ। ਜਾਣਕਾਰੀ ਮੁਤਾਬਕ ਪੀੜਤ ਕੁੜੀ ਨੇ ਦੱਸਿਆ ਕਿ ਉਹ ਲੋਹਾਰਾ ਰੋਡ 'ਤੇ ਸਥਿਤ ਇਕ ਪੈਲਸ 'ਚ ਦਿਹਾੜੀ 'ਤੇ ਕੰਮ ਕਰਨ ਲਈ ਗਈ ਸੀ।

ਜਦੋਂ ਉਸ ਨੇ ਕੰਮ ਪੂਰਾ ਹੋਣ ਤੋਂ ਬਾਅਦ ਪੈਸੇ ਮੰਗੇ ਤਾਂ ਪੈਸੇ ਦੇਣ ਵਾਲਾ ਵਿਅਕਤੀ ਟਾਲ-ਮਟੋਲ ਕਰਨ ਲੱਗਾ। ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਬਹਾਨੇ ਨਾਲ ਉਸ ਨੂੰ ਪੈਲਸ ਦੇ ਪਿੱਛੇ ਬੁਲਾ ਲਿਆ। ਇੱਥੇ ਦੋਹਾਂ ਨੇ ਧਮਕੀਆਂ ਦਿੰਦੇ ਹੋਏ ਉਸ ਨਾਲ ਜਬਰ-ਜ਼ਿਨਾਹ ਕੀਤਾ। ਵਾਰਦਾਤ ਤੋਂ ਬਾਅਦ ਦੋਵੇਂ ਦੋਸ਼ੀ ਉਸ ਨੂੰ ਮੂੰਹ ਬੰਦ ਰੱਖਣ ਦੀਆਂ ਧਮਕੀਆਂ ਦਿੰਦੇ ਰਹੇ ਅਤੇ ਫਿਰ ਫ਼ਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਉਣ ਦੇ ਨਾਲ-ਨਾਲ ਅਦਾਲਤ 'ਚ ਬਿਆਨ ਦਰਜ ਕਰਵਾਏ ਜਾ ਰਹੇ ਹਨ। ਦੋਸ਼ੀਆਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Babita

Content Editor

Related News