ਹਵਸ ਦੇ ਭੁੱਖੇ ਨੇ ਧਮਕੀ ਦੇ ਕੇ ਅੱਧੀ ਰਾਤੀਂ ਘਰ ਬੁਲਾਈ ਕੁੜੀ, ਫਿਰ ਕੀਤੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ

Wednesday, Jul 26, 2023 - 11:39 AM (IST)

ਹਵਸ ਦੇ ਭੁੱਖੇ ਨੇ ਧਮਕੀ ਦੇ ਕੇ ਅੱਧੀ ਰਾਤੀਂ ਘਰ ਬੁਲਾਈ ਕੁੜੀ, ਫਿਰ ਕੀਤੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ

ਖੰਨਾ (ਵਿਪਨ) : ਪੁਲਸ ਜ਼ਿਲ੍ਹਾ ਖੰਨਾ ਦੇ ਮਲੌਦ ਇਲਾਕੇ 'ਚ 14 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਇਕ ਰਾਤ ਉਨ੍ਹਾਂ ਦਾ ਪੂਰਾ ਪਰਿਵਾਰ ਸੌਂ ਰਿਹਾ ਸੀ ਤਾਂ ਉਹ ਅੱਧੀ ਰਾਤ ਨੂੰ ਬਾਥਰੂਮ ਜਾਣ ਲਈ ਉੱਠੀ। ਉਸ ਨੇ ਦੇਖਿਆ ਕਿ ਉਸ ਦੀ ਧੀ ਬੈੱਡ 'ਤੇ ਨਹੀਂ ਸੀ। ਉਸ ਨੇ ਆਪਣੇ ਪਤੀ ਨੂੰ ਜਗਾਇਆ ਅਤੇ ਧੀ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦੋਪਹੀਆ ਵਾਹਨਾਂ ਦੀ Parking ਹੋਈ Free, ਇਨ੍ਹਾਂ 'ਤੇ ਲੱਗੇਗਾ Double Charge

ਦੇਰ ਰਾਤ 2:30 ਵਜੇ ਉਸ ਦੀ ਧੀ ਰੋਂਦੀ ਹੋਈ ਘਰ ਆਈ। ਧੀ ਨੇ ਦੱਸਿਆ ਕਿ ਗੁਆਂਢੀ ਸੰਦੀਪ ਕੁਮਾਰ ਉਸ ਨੂੰ ਇਕ ਮਹੀਨੇ ਤੋਂ ਪਰੇਸ਼ਾਨ ਕਰ ਰਿਹਾ ਸੀ। ਉਹ ਉਸ ਨੂੰ ਬਲੈਕਮੇਲ ਕਰ ਰਿਹਾ ਹੈ ਕਿ ਜੇਕਰ ਉਹ ਰਾਤ ਨੂੰ ਉਸ ਨੂੰ ਮਿਲਣ ਘਰ ਨਾ ਆਈ ਤਾਂ ਗਲਤ ਤਰੀਕੇ ਨਾਲ ਉਸ ਦੀਆਂ ਫੋਟੋਆਂ ਇੰਟਰਨੈੱਟ 'ਤੇ ਵਾਇਰਲ ਕਰ ਦੇਵੇਗਾ। ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਸੰਦੀਪ ਕੁਮਾਰ ਨੇ ਉਸ ਨੂੰ ਰਾਤ ਨੂੰ ਘਰ ਆਉਣ ਲਈ ਕਿਹਾ ਸੀ ਅਤੇ ਕਿਹਾ ਸੀ ਕਿ ਉਹ ਉਸ ਦੇ ਸਾਹਮਣੇ ਸਾਰੀਆਂ ਫੋਟੋਆਂ ਡਿਲੀਟ ਕਰ ਦੇਵੇਗਾ।

ਇਹ ਵੀ ਪੜ੍ਹੋ : ਘਰੋਂ ਨਿਕਲ ਰਹੇ ਹੋ ਤਾਂ ਛਤਰੀ ਜ਼ਰੂਰ ਲੈ ਲਓ, ਪੰਜਾਬ 'ਚ ਅੱਜ ਹੈ ਭਾਰੀ ਮੀਂਹ ਦਾ ਅਲਰਟ

ਜਦੋਂ ਉਹ ਰਾਤ ਨੂੰ ਸੰਦੀਪ ਦੇ ਘਰ ਗਈ ਤਾਂ ਉੱਥੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਜਦੋਂ ਪੀੜਤਾ ਦੀ ਮਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਸ ਨੇ ਗੁਆਂਢ 'ਚ ਜਾ ਕੇ ਇਸ ਦਾ ਵਿਰੋਧ ਕੀਤਾ। ਉਲਟਾ ਦੋਸ਼ੀ ਸੰਦੀਪ ਕੁਮਾਰ ਨੇ ਪੀੜਤ ਪਰਿਵਾਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।  ਗੰਡਾਸੀ ਨੂੰ ਘਰੋਂ ਲਿਆ ਕੇ ਪੀੜਤਾ ਦੀ ਮਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।  ਡੀ. ਐੱਸ. ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News