ਬਠਿੰਡਾ : 6 ਸਾਲਾ ਮਾਸੂਮ ਬੱਚੀ ਨਾਲ ਜ਼ਬਰ-ਜਨਾਹ, ਦੋਸ਼ੀ ਫਰਾਰ

01/15/2018 2:53:12 PM

ਬਠਿੰਡਾ (ਬਲਵਿੰਦਰ ਸ਼ਰਮਾ) — ਥਾਣਾ ਰਾਮਾ ਦੇ ਪਿੰਡ ਮੱਲਵਾਲਾ 'ਚ ਇਕ ਕਿਸਾਨ ਵਲੋਂ 6 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੁਕਦਮਾ ਦਰਜ ਕਰ ਲਿਆ ਹੈ, ਜਦ ਕਿ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਬੀਤੀ ਸ਼ਾਮ ਬੱਚੀ ਆਪਣੇ ਘਰ ਦੇ ਕੋਲ ਖੇਡ ਰਹੀ ਸੀ ਕਿ ਅਚਾਨਕ ਗਾਇਬ ਹੋ ਗਈ। ਜਦ ਮਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਮਿਲੀ। ਕੁਝ ਘੰਟੇ ਬਾਅਦ ਉਹ ਰੋਂਦੀ ਹੋਈ ਮਾਂ ਦੇ ਕੋਲ ਆਈ ਤੇ ਮਾਂ ਦੇ ਪੁੱਛਣ 'ਤੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚਲ ਰਿਹਾ ਹੈ। ਪੀੜਤ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਦੀ ਉਮਰ 60 ਸਾਲ ਦੇ ਕਰੀਬ ਹੈ। 
ਉਧਰ, ਇਸ ਬਾਰੇ 'ਚ ਸੰਜੀਵ ਮਿੱਤਲ ਐੱਸ. ਐੱਚ. ਓ. ਰਾਮਾ ਮੰਡੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਚੀ ਦੇ ਨਾਲ ਰੇਪ ਹੋਇਆ ਹੈ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਪੀੜਤ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮੰਦਰ ਸਿੰਘ 'ਤੇ 376 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।