ਲੁਧਿਆਣਾ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਡਾਕਟਰ ਨੇ ਖੋਲ੍ਹਿਆ ਰਾਜ਼ ਤਾਂ ਉੱਡੇ ਪਰਿਵਾਰ ਦੇ ਹੋਸ਼

Thursday, Mar 31, 2022 - 01:57 PM (IST)

ਲੁਧਿਆਣਾ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਡਾਕਟਰ ਨੇ ਖੋਲ੍ਹਿਆ ਰਾਜ਼ ਤਾਂ ਉੱਡੇ ਪਰਿਵਾਰ ਦੇ ਹੋਸ਼

ਲੁਧਿਆਣਾ (ਰਾਜ) : ਸਥਾਨਕ ਹੈਬੋਵਾਲ ਦੇ ਪ੍ਰੇਮ ਨਗਰ ਇਲਾਕੇ 'ਚ ਗੁਆਂਢੀ ਨੌਜਵਾਨ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਆਂਢੀ ਨੌਜਵਾਨ ਬੱਚੀ ਨਾਲ ਜ਼ਬਰਦਸਤੀ ਕਰਦਾ ਰਿਹਾ। ਉਸ ਨੇ ਬੱਚੀ ਨੂੰ ਧਮਕਾਇਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਡਰਦੀ ਬੱਚੀ ਨੇ ਕਿਸੇ ਨਾਲ ਕੋਈ ਗੱਲ ਨਾ ਕੀਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਫਿਰ ਵੱਡਾ ਕਾਂਡ, ਕਬੱਡੀ ਮੈਚ 'ਚ ਮੁੜ ਚੱਲੀਆਂ ਗੋਲੀਆਂ

ਅਚਾਨਕ ਜਦੋਂ ਬੱਚੀ ਦੇ ਢਿੱਡ 'ਚ ਦਰਦ ਹੋਣ ਲੱਗਾ ਤਾਂ ਪਰਿਵਾਰ ਵਾਲੇ ਉਸ ਨੂੰ ਡਾਕਟਰ ਕੋਲ ਲੈ ਗਏ। ਜਦੋਂ ਡਾਕਟਰ ਨੇ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦੀ ਗੱਲ ਦੱਸੀ ਤਾਂ ਸਾਰੇ ਪਰਿਵਾਰ ਦੇ ਹੋਸ਼ ਉੱਡ ਗਏ। ਫਿਲਹਾਲ ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਪੁਲਸ ਕੰਟਰੋਲ ਰੂਮ 'ਚ ਸ਼ਿਕਾਇਤ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਜੇ ਨਾਬਾਲਗ ਹੈ।
ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਜੋ ਕਾਰਾ ਕੀਤਾ, ਇਕ ਵਾਰ ਵੀ ਨਾ ਕੰਬਿਆ ਦਿਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News