ਵਿਆਹੁਤਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
Friday, Feb 05, 2021 - 04:20 PM (IST)
![ਵਿਆਹੁਤਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ](https://static.jagbani.com/multimedia/2021_2image_16_18_552269409fir.jpg)
ਫਰੀਦਕੋਟ (ਰਾਜਨ) : ਸ਼ਹਿਰ ਦੀ ਇਕ ਬਸਤੀ 'ਚ ਰਹਿੰਦੀ ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਬਲੈਕਮੇਲ ਕਰਨ ਅਤੇ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੀ ਸ਼ਿਕਾਇਤ ’ਤੇ ਇਕ ਰਿਸ਼ਤੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਜਿਸ ਵੇਲੇ ਉਹ ਬਾਥਰੂਮ 'ਚ ਨਹਾ ਰਹੀ ਸੀ ਤਾਂ ਉਸ ਦੇ ਰਿਸ਼ਤੇਦਾਰ ਨੇ ਉਸ ਦੀਆਂ ਤਸਵੀਰਾਂ ਖਿੱਚ ਲਈਆਂ ਅਤੇ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ।
ਸ਼ਿਕਾਇਤ ਕਰਤਾ ਅਨੁਸਾਰ ਬੀਤੀ 2 ਫਰਵਰੀ ਦੀ ਰਾਤ ਨੂੰ ਉਹ ਘਰ ਦੀ ਕੰਧ ਟੱਪ ਕੇ ਅੰਦਰ ਆ ਗਿਆ ਅਤੇ ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਦੀ ਗੱਲ ਨਾ ਮੰਨੀ ਤਾਂ ਉਹ ਤਸਵੀਰਾਂ ਵਾਇਰਲ ਕਰ ਦੇਵੇਗਾ। ਇਸ ਤੋਂ ਬਾਅਦ ਪੀੜਤਾ ਡਰਦੀ ਹੋਈ ਉਸ ਕੋਲ ਚਲੀ ਗਈ ਅਤੇ ਮੁਲਜ਼ਮ ਨੇ ਉਸ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਾਨਕ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਇਸ ਮਾਮਲੇ 'ਚ ਦਰਜ ਮੁਕੱਦਮੇ ਦੀ ਤਫਤੀਸ਼ ਐੱਸ. ਆਈ. ਅਮਨਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ।