ਬੇਹੱਦ ਸ਼ਰਮਨਾਕ : ਦਰਿੰਦੇ ਪਿਓ ਨੇ ਟੱਪ ਛੱਡੀਆਂ ਸਾਰੀਆਂ ਹੱਦਾਂ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Sunday, Nov 08, 2020 - 09:25 AM (IST)

ਬੇਹੱਦ ਸ਼ਰਮਨਾਕ : ਦਰਿੰਦੇ ਪਿਓ ਨੇ ਟੱਪ ਛੱਡੀਆਂ ਸਾਰੀਆਂ ਹੱਦਾਂ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਰੂਪਨਗਰ (ਵਿਜੇ ਸ਼ਰਮਾ) : ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ’ਚ ਪਿਓ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਕਲਯੁਗੀ ਪਿਤਾ ਨੇ ਆਪਣੀ ਹੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਮਿਲੀ ਜਾਣਕਾਰੀ ਅਨੁਸਾਰ ਇਕ ਕਲਯੁਗੀ ਪਿਤਾ ਨੇ ਆਪਣੀ ਹੀ 12 ਸਾਲਾ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਸਬੰਧੀ ਪੁਲਸ ਥਾਣਾ ਸਦਰ ’ਚ ਪੀੜਤ ਨਬਾਲਗਾ ਦੀ ਦਾਦੀ ਦੇ ਬਿਆਨਾਂ ਦੇ ਆਧਾਰ ’ਤੇ ਜ਼ਿਲ੍ਹਾ ਪੁਲਸ ਰੂਪਨਗਰ ਨੇ ਥਾਣਾ ਸਦਰ ’ਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੰਦ ਥਰਮਲਾਂ ਲਈ 'ਕੋਲਾ' ਪੁੱਜਣ ਦੀ ਆਸ 'ਤੇ ਫਿਰਿਆ ਪਾਣੀ

ਜਾਂਚ ਅਧਿਕਾਰੀ ਐੱਸ. ਆਈ. ਹਰਵਿੰਦਰ ਕੌਰ ਤੋਂ ਮਿਲੀ ਜਾਣਕਾਰੀ ਅਨੁਸਾਰ ਰੂਪਨਗਰ ਦੇ ਨਜ਼ਦੀਕੀ ਪਿੰਡ ਦੀ ਇਕ ਜਨਾਨੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪੁੱਤਰ ਨੇ ਉਸ ਦੀ ਪੋਤੀ ਨਾਲ ਜਬਰ-ਜ਼ਿਨਾਹ ਕੀਤਾ। ਉਕਤ ਜਨਾਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪੁੱਤਰ ਕੁਲਵੀਰ ਸਿੰਘ ਜੋ ਕਿ ਵਿਆਹੁਤਾ ਹੈ ਅਤੇ ਉਸ ਦੀ ਇਕ 12 ਸਾਲਾ ਧੀ ਅਤੇ ਇਕ ਪੁੱਤਰ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਦੀਵਾਲੀ 'ਤੇ ਨਹੀਂ ਚੱਲਣਗੇ 'ਪਟਾਕੇ', ਲਾਈ ਗਈ ਮੁਕੰਮਲ ਪਾਬੰਦੀ

ਉਸ ਦਾ ਪੁੱਤਰ ਕੁਲਵੀਰ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਸ਼ਰਾਬ ਪੀ ਕੇ ਉਹ ਆਪਣੀ ਪਤਨੀ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਦਾ ਹੈ, ਜਿਸ ਕਾਰਨ ਕੁਲਵੀਰ ਸਿੰਘ ਦੀ ਪਤਨੀ ਆਪਣੇ ਪੇਕੇ ਘਰ ਦਿੱਲੀ ਗਈ ਹੋਈ ਹੈ। ਆਪਣੇ ਸ਼ਰਾਬੀ ਪੁੱਤਰ ਵੱਲੋਂ ਕੁੱਟਮਾਰ ਦੇ ਡਰ ਕਾਰਨ ਉਹ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਰੁਕ ਗਈ ਸੀ। ਜਦੋਂ ਉਹ 6 ਨਵੰਬਰ ਨੂੰ ਆਪਣੇ ਘਰ ਪਹੁੰਚੀ ਤਾਂ ਉਸ ਦੀ 12 ਸਾਲਾ ਨਾਬਾਲਗ ਪੋਤੀ ਨੇ ਉਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਦੇ ਬਾਅਦ ਉਹ ਘਰ ਨਹੀਂ ਆਇਆ।

ਇਹ ਵੀ ਪੜ੍ਹੋ : ਕਿਸਾਨਾਂ ਨੇ ਥਰਮਲਾਂ ਦੀਆਂ ਰੇਲ ਲਾਈਨਾਂ ਤੋਂ ਚੁੱਕੇ ਧਰਨੇ, ਕੋਲਾ ਸਪਲਾਈ ਬਹਾਲ ਹੋਣ ਦੀ ਸੰਭਾਵਨਾ

ਜਾਂਚ ਅਧਿਕਾਰੀ ਐੱਸ. ਆਈ. ਹਰਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਉਕਤ ਜਨਾਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਕੁਲਵੀਰ ਸਿੰਘ ਪੁੱਤਰ ਜਗਜੀਤ ਸਿੰਘ ਖ਼ਿਲਾਫ਼ ਧਾਰਾ-376 (2) (ਐੱਫ) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ ਪਰ ਪੁਲਸ ਵੱਲੋਂ ਜਲਦ ਹੀ ਕੁਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।



 


author

Babita

Content Editor

Related News