ਨਾਬਾਲਗ ਕੁੜੀ ਨਾਲ ਵਿਆਹ ਕਰਵਾ ਕੇ ਕੀਤਾ ਜਬਰ-ਜ਼ਿਨਾਹ

Sunday, Nov 22, 2020 - 10:29 AM (IST)

ਨਾਬਾਲਗ ਕੁੜੀ ਨਾਲ ਵਿਆਹ ਕਰਵਾ ਕੇ ਕੀਤਾ ਜਬਰ-ਜ਼ਿਨਾਹ

ਸਾਹਨੇਵਾਲ/ਕੁਹਾੜਾ (ਜਗਰੂਪ) : ਲਗਭਗ ਸਾਢੇ 4 ਸਾਲ ਪਹਿਲਾਂ ਇਕ ਨਾਬਾਲਗ ਕੁੜੀ ਨੂੰ ਵਰਗਲਾ ਕੇ ਉਸ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਾਹਨੇਵਾਲ ਦੀ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ।

ਥਾਣਾ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨਾਬਾਲਗਾ ਦੇ ਪਿਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦੀ 17 ਸਾਲਾ ਨਾਬਾਲਗ ਕੁੜੀ ਨੂੰ ਆਤਿਸ਼ ਕੁਮਾਰ ਪੁੱਤਰ ਸਤਿਆ ਦੇਵ ਵਾਸੀ ਮਹਾਦੇਵ ਨਗਰ, ਗਿਆਸਪੁਰਾ, ਲੁਧਿਆਣਾ ਨੇ ਵਰਗਲਾ ਕੇ ਉਸ ਨਾਲ ਵਿਆਹ ਕਰਵਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਪੁਲਸ ਨੇ ਮੁੱਢਲੀ ਜਾਂਚ ਦੇ ਬਾਅਦ ਆਤਿਸ਼ ਕੁਮਾਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


 


author

Babita

Content Editor

Related News