ਖੰਨਾ ਦੇ ਪਿੰਡ ''ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਪੀੜਤਾ ਨੇ ਕਾਂਗਰਸੀ ਸਰਪੰਚ ''ਤੇ ਲਾਏ ਗਏ ਗੰਭੀਰ ਦੋਸ਼

Monday, May 17, 2021 - 11:50 AM (IST)

ਖੰਨਾ ਦੇ ਪਿੰਡ ''ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਪੀੜਤਾ ਨੇ ਕਾਂਗਰਸੀ ਸਰਪੰਚ ''ਤੇ ਲਾਏ ਗਏ ਗੰਭੀਰ ਦੋਸ਼

ਖੰਨਾ (ਵਿਪਨ) : ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਇਕ ਨਾਬਾਲਗ ਕੁੜੀ ਨਾਲ ਗੁਆਂਢ 'ਚ ਰਹਿੰਦੇ ਮੁੰਡੇ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਪਿੰਡ ਦੇ ਕਾਂਗਰਸੀ ਸਰਪੰਚ 'ਤੇ ਵੀ ਪੀੜਤਾ ਅਤੇ ਉਸ ਦੇ ਪਰਿਵਾਰ ਵੱਲੋਂ ਗੰਭੀਰ ਦੋਸ਼ ਲਾਏ ਗਏ ਹਨ। ਜਾਣਕਾਰੀ ਮੁਤਾਬਕ ਪਿੰਡ ਘੁੰਗਰਾਲੀ ਰਾਜਪੂਤਾਂ ਦੀ ਨਾਬਾਲਗ ਕੁੜੀ ਨੇ ਦੱਸਿਆ ਕਿ ਉਸ ਦੀ ਉਮਰ 16-17 ਸਾਲ ਦੀ ਹੈ ਅਤੇ ਪਿੰਡ ਦਾ ਹੀ ਇਕ ਮੁੰਡਾ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਇਨ੍ਹਾਂ ਦੋਹਾਂ ਨੂੰ ਸਰਪੰਚ ਦੇ ਘਰ ਲਿਜਾਇਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਜੇਲ੍ਹ 'ਚ ਟਕਰਾਏ ਜਾਮ ਤੇ ਹੁੱਕਾ ਪੀਂਦੇ ਦਿਖੇ ਕੈਦੀ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਜਦੋਂ ਪੀੜਤ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਕੁੜੀ ਪਿੰਡ ਦੇ ਸਰਪੰਚ ਦੇ ਘਰ ਹੈ ਤਾਂ ਉਹ ਉੱਥੇ ਪੁੱਜ ਗਏ। ਇੱਥੇ ਪੀੜਤ ਕੁੜੀ ਅਤੇ ਉਸ ਦੇ ਪਰਿਵਾਰ ਨੇ ਕਾਂਗਰਸੀ ਸਰਪੰਚ ਅਤੇ ਮੁੰਡੇ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 'ਅਧਿਆਪਕਾਂ' ਲਈ ਬੇਹੱਦ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਸਖ਼ਤ ਹੁਕਮ

ਇਸ ਬਾਰੇ ਜਦੋਂ ਸਰਪੰਚ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਇਨ੍ਹਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ। ਸਰਪੰਚ ਨੇ ਕਿਹਾ ਕਿ ਕੁੜੀ ਦੇ ਘਰ ਵਾਲੇ ਉਸ ਨੂੰ ਰੱਖਣ ਲਈ ਤਿਆਰ ਨਹੀਂ ਸਨ। ਸਰਪੰਚ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਮੁੰਡੇ ਨੂੰ ਪੁਲਸ ਹਵਾਲੇ ਕੀਤਾ ਹੈ। ਇਸ ਸਬੰਧੀ ਖੰਨਾ ਥਾਣਾ ਸਦਰ ਦੇ ਐਸ. ਐਚ. ਓ. ਹੇਮੰਤ ਕੁਮਾਰ ਦਾ ਕਹਿਣਾ ਸੀ ਕਿ ਇਸ ਬਾਰੇ ਮਾਮਲਾ ਦਰਜ ਕਰ ਲਿਆ ਗਿਆ।

ਇਹ ਵੀ ਪੜ੍ਹੋ : ਜਵਾਨ ਪੁੱਤ ਦੇ ਖ਼ੌਫਨਾਕ ਕਦਮ ਨੇ ਤੋੜਿਆ ਮਾਪਿਆਂ ਦਾ ਲੱਕ, ਕੈਮਰੇ 'ਚ ਕੈਦ ਹੋਇਆ ਮੌਤ ਦਾ ਭਿਆਨਕ ਮੰਜ਼ਰ (ਤਸਵੀਰਾਂ)

ਜਦੋਂ ਉਨ੍ਹਾਂ ਕੋਲੋਂ ਪੀੜਤਾ ਦੇ ਪਰਿਵਾਰ ਵੱਲੋਂ ਸਰਪੰਚ 'ਤੇ ਲਾਏ ਦੋਸ਼ਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 


author

Babita

Content Editor

Related News