ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ

Thursday, Sep 02, 2021 - 03:20 PM (IST)

ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਮਾਛੀਵਾੜਾ ਦੇ ਨੇੜਲੇ ਪਿੰਡ ਵਿਖੇ ਇੱਕ ਨਾਬਾਲਗ ਕੁੜੀ ਨਾਲ ਉਸ ਦੇ ਗੁਆਂਢ ਵਿਚ ਹੀ ਰਹਿੰਦੇ 2 ਬੱਚਿਆਂ ਦੇ ਪਿਓ ਨੇ ਸ਼ਰਮ ਦੀਆਂ ਹੱਦਾਂ ਟੱਪਦੇ ਹੋਏ ਜਬਰ-ਜ਼ਿਨਾਹ ਕੀਤਾ। ਜਦੋਂ ਕੁੜੀ 6 ਮਹੀਨੇ ਦੀ ਗਰਭਵਤੀ ਹੋਈ ਤਾਂ ਪਰਿਵਾਰ ਕੋਲ ਇਸ ਦਾ ਖ਼ੁਲਾਸਾ ਹੋਇਆ। ਜਾਣਕਾਰੀ ਮੁਤਾਬਕ ਥਾਣਾ ਮਾਛੀਵਾੜਾ ਵਿਖੇ ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਮਿਹਨਤ-ਮਜ਼ਦੂਰੀ ਕਰਦੀ ਹੈ ਤੇ ਪਿੰਡ ਵਿਚ ਹੀ ਆਪਣੇ ਬੱਚਿਆਂ ਨਾਲ ਪਰਿਵਾਰ ਸਮੇਤ ਝੁੱਗੀ ਬਣਾ ਕੇ ਰਹਿੰਦੀ ਹੈ।

ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ

ਬਿਆਨਕਰਤਾ ਅਨੁਸਾਰ ਉਸਦੀ ਕੁੜੀ ਜਿਸਦੀ ਉਮਰ 15 ਸਾਲ ਹੈ, ਨੇ ਦੱਸਿਆ ਕਿ ਉਸਦੇ ਢਿੱਡ ਵਿਚ ਗੜਬੜ ਹੋ ਰਹੀ ਹੈ। ਇਸ ਤੋਂ ਬਾਅਦ ਕੁੜੀ ਨੇ ਦੱਸਿਆ ਕਿ ਗੁਆਂਢ ਵਿਚ ਹੀ ਰਹਿੰਦਾ ਨਗਿੰਦਰ ਰਿਸ਼ੀਦੇਵ ਕਰੀਬ 6 ਮਹੀਨੇ ਪਹਿਲਾਂ ਉਸ ਨੂੰ ਇਕੱਲੀ ਦੇਖ ਕੇ ਸ਼ਰਾਬ ਦੇ ਨਸ਼ੇ ’ਚ ਆਇਆ, ਜਿਸ ਨੇ ਧੱਕੇ ਨਾਲ ਉਸ ਨਾਲ ਜਬਰ-ਜ਼ਿਨਾਹ ਕੀਤਾ। ਨਗਿੰਦਰ ਰਿਸ਼ੀਦੇਵ ਨੇ ਉਸ ਦੀ ਧੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਵੱਡੀ ਖ਼ਬਰ, ਕੈਪਟਨ ਦੇ ਮੀਡੀਆ ਸਲਾਹਕਾਰ ਨੇ ਕੀਤਾ ਟਵੀਟ

ਜਬਰ-ਜ਼ਿਨਾਹ ਦੀ ਸ਼ਿਕਾਰ ਕੁੜੀ ਮੁਤਾਬਕ ਪਹਿਲਾਂ ਡਰ ਦੇ ਮਾਰੇ ਉਸ ਨੇ ਪਰਿਵਾਰ ਨੂੰ ਕੁੱਝ ਨਾ ਦੱਸਿਆ। ਜਦੋਂ ਉਸਦੇ ਢਿੱਡ ਵਿਚ ਬੱਚਾ ਹੋਣ ਕਰਕੇ ਦਰਦ ਹੋਣ ਲੱਗ ਪਿਆ ਤਾਂ ਇਹ ਸਾਰੀ ਗੱਲ ਉਸ ਨੇ ਪਰਿਵਾਰ ਨੂੰ ਦੱਸੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਕਲੇਸ਼ ਬਾਰੇ ਵੱਡੀ ਗੱਲ ਕਹਿ ਗਏ 'ਹਰੀਸ਼ ਰਾਵਤ', ਕੈਬਨਿਟ ਫੇਰਬਦਲ ਬਾਰੇ ਵੀ ਕੀਤਾ ਜ਼ਿਕਰ

ਫਿਲਹਾਲ ਮਾਛੀਵਾੜਾ ਪੁਲਸ ਨੇ ਨਾਬਾਲਗ ਕੁੜੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਨਗਿੰਦਰ ਰਿਸ਼ੀਦੇਵ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਨਾਬਾਲਗ ਕੁੜੀ ਦਾ ਮੈਡੀਕਲ ਕਰਵਾਇਆ ਜਾਵੇਗਾ, ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸਦੇ ਪੇਟ ਵਿਚ ਬੱਚਾ ਕਿੰਨੇ ਮਹੀਨੇ ਦਾ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News