ਗੋਰਾਇਆ : ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ''ਤੇ ਮਾਮਲਾ ਦਰਜ

12/23/2019 9:02:15 AM

ਗੋਰਾਇਆ (ਸੁਨੀਲ) : ਗੋਰਾਇਆ ਨੇੜਲੇ ਪਿੰਡ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਮਨਪ੍ਰੀਤ ਸਿੰਘ 'ਤੇ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਸਬ ਇੰਸਪੈਕਟਰ ਰਜਨੀ ਵਲੋਂ ਪੀੜਤ ਲੜਕੀ ਦਾ ਮੈਡੀਕਲ ਕਰਵਾ ਦਿੱਤਾ ਗਿਆ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਗੜਾ ਪਿੰਡ 'ਚ ਵਿਆਹ ਦੀ ਜਾਗੋ ਸਮੇਂ ਇਕ ਨੌਜਵਾਨ ਨਾਬਾਲਗ ਲੜਕੀ ਨੂੰ ਖਿੱਚ ਕੇ ਸੁੰਨਸਾਨ ਥਾਂ 'ਤੇ ਲੈ ਗਿਆ ਸੀ, ਜਿੱਥੇ ਉਸ ਨੇ ਅਜਿਹੀ ਘਿਨਾਉਣੀ ਕਰਤੂਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਕੁਮਾਰ ਵਾਸੀ ਪਿੰਡ ਗੜਾ ਨੇ ਪੀੜਤਾ ਦੇ ਚਾਚੇ ਨਾਲ ਵੀ ਕੁੱਟਮਾਰ ਕੀਤੀ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Babita

This news is Content Editor Babita