ਹਵਸ ''ਚ ਅੰਨ੍ਹੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਪਰਿਵਾਰ ਨੇ ਰੱਜ ਕੇ ਕੱਢੀ ਭੜਾਸ

Monday, Aug 10, 2020 - 11:36 AM (IST)

ਹਵਸ ''ਚ ਅੰਨ੍ਹੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਪਰਿਵਾਰ ਨੇ ਰੱਜ ਕੇ ਕੱਢੀ ਭੜਾਸ

ਮੋਹਾਲੀ : ਇੱਥੇ ਇਕ ਨਾਬਾਲਗ ਕੁੜੀ ਨੂੰ ਵਰਗਲਾ ਕੇ ਅਗਵਾ ਕਰਨ ਵਾਲੇ ਦੋਸ਼ੀ ਨੂੰ ਬਲੌਂਗੀ ਥਾਣਾ ਪੁਲਸ ਨੇ ਕਾਬੂ ਕਰ ਲਿਆ ਹੈ। ਨਾਬਾਲਗ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀ ਦੀ ਭਾਲ ਕਰਕੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਉਸ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਫ਼ਿਰੌਤੀ ਲਈ ਜੇਲ੍ਹ 'ਚੋਂ ਹੀ ਘੰਟੀ ਵਜਾਉਂਦਾ ਸੀ ਗੈਂਗਸਟਰ, ਵਸੂਲੀ ਕਰਨ ਗਈ ਮਾਂ ਅਸਲੇ ਸਣੇ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਦੋਸ਼ੀ ਕਰੀਬ ਇਕ ਹਫ਼ਤਾ ਪਹਿਲਾਂ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਹ ਥਾਣੇ ਦੇ ਇਲਾਕੇ 'ਚ ਹੀ ਇਕ ਕਿਰਾਏ ਦੇ ਕਮਰੇ 'ਚ 7 ਦਿਨਾਂ ਤੱਕ ਪੀੜਤ ਕੁੜੀ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਨਾਬਾਲਗ ਕੁੜੀ ਦੇ ਪਰਿਵਾਰ ਵਾਲੇ ਲਗਾਤਾਰ ਉਸ ਨੂੰ ਲੱਭ ਰਹੇ ਸਨ, ਜਿਸ ਦੌਰਾਨ ਉਹ ਉਸ ਕਮਰੇ ਤੱਕ ਵੀ ਪਹੁੰਚ ਗਏ, ਜਿੱਥੇ ਦੋਸ਼ੀ ਨੂੰ ਲੈ ਕੇ ਰਹਿ ਰਿਹਾ ਸੀ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਜਾਨਵਰਾਂ ਨੇ ਬੁਰੀ ਤਰ੍ਹਾਂ ਨੋਚੀ ਲਾਸ਼

ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਦਾ ਰੱਜ ਕੇ ਕੁਟਾਪਾ ਚਾੜ੍ਹਿਆ ਅਤੇ ਇਸ ਗੱਲ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ। ਪੁਲਸ ਨੇ ਦੋਸ਼ੀ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ।
ਇਹ ਵੀ ਪੜ੍ਹੋ : ਬੱਸੀ ਪਠਾਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਝੋਨੇ ਵਾਲੇ ਖੇਤਾਂ ਨੇੜਿਓਂ ਮਿਲੀ ਲਾਸ਼
 


author

Babita

Content Editor

Related News