ਜਿਸਮ ਦੀ ਭੁੱਖ ਮਿਟਾਉਣ ਲਈ ਘਰੋਂ ਭਜਾਈ 14 ਸਾਲਾਂ ਦੀ ਕੁੜੀ, ਜਬਰ-ਜ਼ਿਨਾਹ ਮਗਰੋਂ ਦਿੱਤੀ ਧਮਕੀ

Wednesday, Sep 09, 2020 - 09:21 AM (IST)

ਜਿਸਮ ਦੀ ਭੁੱਖ ਮਿਟਾਉਣ ਲਈ ਘਰੋਂ ਭਜਾਈ 14 ਸਾਲਾਂ ਦੀ ਕੁੜੀ, ਜਬਰ-ਜ਼ਿਨਾਹ ਮਗਰੋਂ ਦਿੱਤੀ ਧਮਕੀ

ਸਮਾਣਾ (ਦਰਦ) : ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ’ਚ ਵਿਆਹ ਦਾ ਝਾਂਸਾ ਦੇ ਕੇ ਇਕ ਜਿਸਮ ਦਾ ਭੁੱਖਾ ਇਕ ਨੌਜਵਾਨ 14 ਸਾਲਾਂ ਦੀ ਕੁੜੀ ਨੂੰ ਘਰੋਂ ਭਜਾ ਕੇ ਲੈ ਗਿਆ, ਜਿਸ ਤੋਂ ਬਾਅਦ ਉਸ ਨੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਇਸ ਪਿੱਛੋਂ ਕਿਸੇ ਨੂੰ ਦੱਸਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਫਿਲਹਾਲ ਪੁਲਸ ਨੇ ਨਾਬਾਲਗ ਕੁੜੀ ਨੂੰ ਮੁਲਜ਼ਮ ਨੌਜਵਾਨ ਸਣੇ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਅਕਾਲੀ ਨੇਤਾ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਖ੍ਹੋਲੇ ਗੁੱਝੇ ਭੇਤ, ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦਿੱਤੀ ਧਮਕੀ
ਜਾਣਕਾਰੀ ਦਿੰਦਿਆਂ ਮਵੀ ਪੁਲਸ ਚੌਂਕੀ ਇੰਚਾਰਜ ਸਬ-ਇੰਸਪੈਕਟਰ ਸਾਹਿਬ ਸਿੰਘ ਅਤੇ ਮਾਮਲੇ ਦੇ ਨੋਡਲ ਅਧਿਕਾਰੀ ਸਬ-ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਕੁੜੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲਾ 22 ਸਾਲਾ ਨੌਜਵਾਨ 5 ਸਤੰਬਰ ਦੀ ਸਵੇਰ ਉਨ੍ਹਾਂ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ ਸੀ।

ਇਹ ਵੀ ਪੜ੍ਹੋ : ਹੁਣ ਬਿਨਾਂ 'RC-ਲਾਈਸੈਂਸ' ਦੇ ਸੜਕਾਂ 'ਤੇ ਦੌੜਾ ਸਕੋਗੇ ਇਹ ਵਾਹਨ, ਨਹੀਂ ਹੋਵੇਗਾ ਜ਼ਿਆਦਾ ਖਰਚਾ

ਇਸ ਤੋਂ ਬਾਅਦ ਪੁਲਸ ਨੇ ਪਾਸਕੋ ਐਕਟ ਸਹਿਤ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਨੌਜਵਾਨ 'ਤੇ ਮਾਮਲਾ ਦਰਜ ਕਰ ਕੇ ਉਸ ਨੂੰ ਕੁੜੀ ਸਣੇ ਹਿਰਾਸਤ ’ਚ ਲੈ ਲਿਆ। ਪੀੜਤ ਕੁੜੀ ਮੁਤਾਬਕ ਦੋਸ਼ੀ ਨੌਜਵਾਨ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਦੇ ਰੌਲਾ ਪਾਉਣ 'ਤੇ ਦੋਸ਼ੀ ਨੌਜਵਾਨ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ : ਖਾਲਿਸਤਾਨੀਆਂ ਦੀ ਹਿੱਟ ਲਿਸਟ 'ਤੇ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ, ਦੂਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੁਲਸ ਅਧਿਕਾਰੀ ਅਨੁਸਾਰ ਸਿਵਲ ਹਸਪਤਾਲ ਸਮਾਣਾ ’ਚ ਨਾਬਾਲਗ ਕੁੜੀ ਦੀ ਮੈਡੀਕਲ ਜਾਂਚ ਕਰਵਾਉਣ ਅਤੇ ਅਦਾਲਤ ’ਚ ਪੇਸ਼ ਕਰ ਕੇ ਬਿਆਨ ਦਰਜ ਕਰਨ ਉਪਰੰਤ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਦੋਂ ਕਿ ਅਦਾਲਤ ਦੇ ਹੁਕਮਾਂ ’ਤੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।



 


author

Babita

Content Editor

Related News