ਨਾਭਾ ’ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਦੋਸ਼ੀ ਦੁਕਾਨਦਾਰ ਗ੍ਰਿਫ਼ਤਾਰ

Saturday, May 22, 2021 - 03:17 PM (IST)

ਨਾਭਾ ’ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਦੋਸ਼ੀ ਦੁਕਾਨਦਾਰ ਗ੍ਰਿਫ਼ਤਾਰ

ਨਾਭਾ (ਜੈਨ) : ਇੱਥੇ ਇਕ ਨਾਬਾਲਗ ਕੁੜੀ ਨਾਲ ਬਲਾਤਕਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਇਕ 17 ਸਾਲਾ ਨਾਬਾਲਗ ਕੁੜੀ ਨਾਲ ਦੁਕਾਨਦਾਰ ਸੁਨੀਲ ਕੁਮਾਰ ਪੁੱਤਰ ਦਰਸ਼ਨ ਰਾਮ ਵਾਸੀ ਅਲੌਹਰਾਂ ਗੇਟ ਵੱਲੋਂ ਦੁਕਾਨ ਵਿਚ ਹੀ ਜਬਰ-ਜ਼ਿਨਾਹ ਕੀਤਾ ਗਿਆ।

ਕੁੜੀ ਦਾ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ। ਕੋਤਵਾਲੀ ਪੁਲਸ ਨੇ ਪੀੜਤ ਕੁੜੀ ਦੇ ਬਿਆਨਾਂ ਅਨੁਸਾਰ ਦੋਸ਼ੀ ਦੁਕਾਨਦਾਰ ਸੁਨੀਲ ਖ਼ਿਲਾਫ਼ ਧਾਰਾ 376 ਆਈ. ਪੀ. ਸੀ., ਸੈਕਸ਼ਨ 4 ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਡੀ. ਐਸ. ਪੀ. ਰਾਜੇਸ਼ ਛਿੱਬੜ ਅਨੁਸਾਰ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਲਈ ਰਿਮਾਂਡ ਲਿਆ ਜਾਵੇਗਾ।
 


author

Babita

Content Editor

Related News