ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

Wednesday, Jul 21, 2021 - 01:33 PM (IST)

ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

ਜਗਰਾਓਂ (ਮਾਲਵਾ) : ਚਰਨਜੀਤ ਸਿੰਘ ਸੋਹਲ ਸੀਨੀਅਰ ਕਪਤਾਨ ਪੁਲਸ ਲੁਧਿਆਣਾ (ਦਿਹਾਤੀ) ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਗਰਾਓਂ ਅਧੀਨ ਪੈਂਦੇ ਪਿੰਡ ਰੂੰਮੀ ਵਿਖੇ 8 ਸਾਲਾ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਕਰਮਜੀਤ ਸਿੰਘ ਉਰਫ਼ ਕੰਮਾ ਪੁੱਤਰ ਸ਼ਾਮ ਸਿੰਘ ਨੂੰ ਖ਼ੁਫੀਆ ਇਤਲਾਹ ’ਤੇ ਪਿੰਡ ਢੋਲਣ ਦੇ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ 8 ਸਾਲ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਸੀ। ਕਥਿਤ ਦੋਸ਼ੀ ਕਰਮਜੀਤ ਸਿੰਘ ਉਰਫ਼ ਕੰਮਾ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਬਾਅਦ 'ਚ ਗ੍ਰਿਫ਼ਤਾਰ ਕਰ ਲਿਆ ਗਿਆ।
 


author

Babita

Content Editor

Related News