ਨੌਜਵਾਨ ਨੇ 10ਵੀਂ 'ਚ ਪੜ੍ਹਦੀ ਨਾਬਾਲਗ ਨਾਲ ਹੋਟਲ 'ਚ ਮਿਟਾਈ ਹਵਸ, ਜਬਰ-ਜ਼ਿਨਾਹ ਮਗਰੋਂ ਕੀਤਾ ਘਟੀਆ ਕਾਰਾ

Tuesday, Feb 22, 2022 - 01:34 PM (IST)

ਨੌਜਵਾਨ ਨੇ 10ਵੀਂ 'ਚ ਪੜ੍ਹਦੀ ਨਾਬਾਲਗ ਨਾਲ ਹੋਟਲ 'ਚ ਮਿਟਾਈ ਹਵਸ, ਜਬਰ-ਜ਼ਿਨਾਹ ਮਗਰੋਂ ਕੀਤਾ ਘਟੀਆ ਕਾਰਾ

ਲੁਧਿਆਣਾ (ਗੌਤਮ) : ਦਰੇਸੀ ਇਲਾਕੇ 'ਚ ਇਕ ਨੌਜਵਾਨ ਆਪਣੇ ਸਾਥੀ ਨਾਲ ਮਿਲ ਕੇ 10ਵੀਂ ਦੀ ਵਿਦਿਆਰਥਣ ਨੂੰ ਘਰੋਂ ਲੈ ਗਿਆ ਅਤੇ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਨੂੰ ਧਮਕਾਉਂਦੇ ਹੋਏ ਘਰ ਬਾਹਰ ਛੱਡ ਕੇ ਫ਼ਰਾਰ ਹੋ ਗਿਆ। ਨਾਬਾਲਗ ਕੁੜੀ ਦੀ ਹਾਲਤ ਦੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸੂਚਿਤ ਕੀਤਾ। ਥਾਣਾ ਦਰੇਸੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਨਾਬਾਲਗ ਕੁੜੀ ਦੀ ਮਾਂ ਦੇ ਬਿਆਨ 'ਤੇ ਇਸ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਆਸ਼ੀਸ਼ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ 72 ਘੰਟੇ ਦੀ ਹੜਤਾਲ 'ਤੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਪੁਲਸ ਨੂੰ ਦਿੱਤੇ ਬਿਆਨ 'ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ 18 ਫਰਵਰੀ ਨੂੰ ਅਚਾਨਕ ਘਰੋਂ ਚਲੀ ਗਈ, ਜਿਸ ਦੀ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੁੱਝ ਪਤਾ ਨਹੀਂ ਲੱਗਿਆ। 20 ਫਰਵਰੀ ਨੂੰ ਦੇਰ ਰਾਤ ਉਹ ਘਰ ਵਾਪਸ ਆਈ ਤਾਂ ਉਸ ਦੀ ਹਾਲਤ ਠੀਕ ਨਹੀਂ ਸੀ। ਪੁੱਛਣ 'ਤੇ ਉਸ ਨੇ ਦੱਸਿਆ ਕਿ ਉਕਤ ਦੋਸ਼ੀ ਆਪਣੇ ਦੋਸਤ ਨਾਲ ਉਸ ਨੂੰ ਮਿਲਿਆ ਅਤੇ ਉਸ ਨੂੰ ਵਰਗਲਾ ਕੇ ਆਪਣੇ ਨਾਲ ਮੋਟਰਸਾਈਕਲ 'ਤੇ ਲੈ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ, 2024 ਤੱਕ ਸੂਬੇ 'ਚ ਰਹਿ ਸਕਦੀ ਹੈ 'ਅਸਥਿਰ ਸਰਕਾਰ'!

ਦੋਸ਼ੀ ਦਾ ਦੋਸਤ ਉਨ੍ਹਾਂ ਨੂੰ ਚੰਡੀਗੜ੍ਹ ਰੋਡ 'ਤੇ ਕਿਸੇ ਹੋਟਲ 'ਚ ਛੱਡ ਕੇ ਖ਼ੁਦ ਵਾਪਸ ਆ ਗਿਆ। ਦੋਸ਼ੀ ਉਸ ਨੂੰ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਉਹ ਆਪਣੇ ਬਚਾਅ ਲਈ ਕੋਸ਼ਿਸ਼ ਕਰਦੀ ਰਹੀ ਪਰ ਦੋਸ਼ੀ ਨੇ ਉਸ ਨੂੰ ਧਮਕੀਆਂ ਦਿੱਤੀਆਂ। ਫਿਰ 2 ਦਿਨ ਬਾਅਦ ਦੋਸ਼ੀ ਉਸ ਨੂੰ ਘਰ ਬਾਹਰ ਛੱਡ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ

ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਨਾਬਾਲਗ ਕੁੜੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਅਦਾਲਤ 'ਚ ਉਸ ਦੇ ਬਿਆਨ ਵੀ ਦਰਜ ਕਰਵਾਏ ਜਾ ਰਹੇ ਹਨ। ਨਾਬਾਲਗ ਦੀ ਉਮਰ ਦੇ ਸਬੂਤ ਮਿਲਣ 'ਤੇ ਮਾਮਲੇ 'ਚ ਪੋਕਸੋ ਐਕਟ ਵੀ ਜੋੜਿਆ ਗਿਆ। ਫਿਲਹਾਲ ਦੋਸ਼ੀ ਅਤੇ ਉਸ ਦੇ ਦੋਸਤ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News