ਨਾਬਾਲਗ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਉੱਡੇ ਹੋਸ਼

Friday, Mar 31, 2023 - 10:35 AM (IST)

ਨਾਬਾਲਗ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਉੱਡੇ ਹੋਸ਼

ਸਾਹਨੇਵਾਲ (ਜ. ਬ.) : ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਦੀ ਰਹਿਣ ਵਾਲੀ ਇਕ 17 ਸਾਲਾ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵੱਲੋਂ 3-4 ਮਹੀਨੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਨਾਬਾਲਗ ਕੁੜੀ ਗਰਭਵਤੀ ਹੋ ਗਈ। ਪੀੜਤਾ ਦੇ ਮਾਤਾ-ਪਿਤਾ ਨੂੰ ਉਸ ਸਮੇਂ ਪਤਾ ਲੱਗਿਆ, ਜਦੋਂ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰਨਾ ਪਿਆ। ਥਾਣਾ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਚਾਰ ਬੱਚੇ (ਦੋ ਧੀਆਂ ਅਤੇ ਦੋ ਪੁੱਤਰ) ਹਨ। ਵੱਡੀ ਧੀ 20 ਸਾਲ ਦੀ ਅਤੇ ਛੋਟੀ ਧੀ 17 ਸਾਲ ਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ' ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੇਸ, ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ

ਕੁੱਝ ਦਿਨ ਪਹਿਲਾਂ ਵੱਡੀ ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਛੋਟੀ ਭੈਣ 4 ਮਹੀਨੇ ਦੀ ਗਰਭਵਤੀ ਹੈ। ਉਸ ਨਾਲ ਵਿਕਾਸ ਸ਼ਾਹ ਨਾਮ ਦਾ ਮੁੰਡਾ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਸਰੀਰਕ ਸਬੰਧ ਬਣਾ ਰਿਹਾ ਸੀ। ਇਸ ਤੋਂ ਬਾਅਦ ਪਤੀ-ਪਤਨੀ ਸਮਾਜ ਦੇ ਡਰ ਤੋਂ ਚੁੱਪ ਰਹੇ ਪਰ ਬੀਤੀ 29 ਮਾਰਚ ਨੂੰ ਅਚਾਨਕ 17 ਸਾਲਾ ਕੁੜੀ ਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ

ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ’ਚ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ। ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਵਿਕਾਸ ਸ਼ਾਹ ਨਾਬਾਲਗ ਧੀ ਦੇ ਨਾਲ ਲਗਾਤਾਰ ਸਰੀਰਕ ਸਬੰਧ ਬਣਾ ਰਿਹਾ ਸੀ। ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਿਕਾਸ ਸ਼ਾਹ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News