ਕਲਯੁਗੀ ਮਾਮੇ ਨੇ ਟੱਪੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ, 12 ਸਾਲਾਂ ਦੀ ਭਾਣਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ
Thursday, Jul 06, 2023 - 10:12 AM (IST)

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਪੁਲਸ ਨੇ ਬੀਤੀ ਰਾਤ ਇਕ ਕਲਯੁਗੀ ਮਾਮੇ ਵਲੋਂ ਆਪਣੀ 12 ਸਾਲਾ ਨਾਬਾਲਗ ਭਾਣਜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਲਾਕੇ ਦੀ ਇਕ ਬਸਤੀ ’ਚ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਤੀ ਅਤੇ ਪੁੱਤਰ ਆਪਣੇ ਪਿੰਡ ਉੱਤਰ ਪ੍ਰਦੇਸ਼ ’ਚ ਗਏ ਹੋਏ ਸਨ। ਉਹ 3 ਜੁਲਾਈ ਦੀ ਸਵੇਰ ਨੂੰ ਆਪਣੇ ਕੰਮ ’ਤੇ ਚਲੀ ਗਈ। ਘਰ ’ਚ ਉਸ ਦੀਆਂ ਦੋ ਧੀਆਂ ਇਕ 12 ਅਤੇ ਦੂਜੀ 7 ਸਾਲ ਇਕੱਲੀਆਂ ਸਨ।
ਜਦੋਂ ਉਹ ਰਾਤ ਨੂੰ ਕਰੀਬ 8 ਵਜੇ ਘਰ ਵਾਪਸ ਆਈ ਤਾਂ ਉਸ ਦੀ ਵੱਡੀ ਧੀ ਰੋਂਦੀ ਹੋਈ ਉਸ ਕੋਲ ਆਈ ਅਤੇ ਕਹਿਣ ਲੱਗੀ ਕਿ ਅੱਜ ਦੁਪਹਿਰ ਕਰੀਬ 12 ਵਜੇ ਉਨ੍ਹਾਂ ਦੇ ਘਰ ਰਿਸ਼ਤੇਦਾਰੀ ’ਚ ਮਾਮਾ ਲੱਗਦਾ ਧਰਮਿੰਦਰ ਆਇਆ ਸੀ। ਉਹ ਉਸ ਨੂੰ ਆਪਣੇ ਕਮਰੇ ’ਚ ਲੈ ਗਿਆ ਅਤੇ ਜ਼ਬਰਦਸਤੀ ਦਰਵਾਜ਼ਾ ਬੰਦ ਕਰ ਕੇ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਗਲਤ ਕੰਮ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਦੇ ਲੋਕਾਂ ਨੂੰ 3 ਹਫ਼ਤੇ ਹੋਰ ਝੱਲਣੀ ਪਵੇਗੀ ਪਰੇਸ਼ਾਨੀ, ਜਾਣੋ ਪੂਰਾ ਮਾਮਲਾ
ਇਸ ਮਗਰੋਂ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਧਰਮਿੰਦਰ (ਉੱਤਰ ਪ੍ਰਦੇਸ਼) ਹਾਲ ਨਿਵਾਸੀ ਬਾਜ਼ੀਗਰ ਬਸਤੀ, ਬਹਾਦਰਕੇ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ’ਚ ਛਾਪੇਮਾਰੀ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ