ਸਕੂਲ 'ਚ ਪੜ੍ਹਦੇ ਮੁੰਡੇ ਦੀ ਸ਼ਰਮਨਾਕ ਕਰਤੂਤ, ਨਾਲ ਪੜ੍ਹਦੀ ਕੁੜੀ ਨਾਲ ਪਾਰ ਕੀਤੀਆਂ ਸਾਰੀਆਂ ਹੱਦਾਂ

Saturday, Aug 05, 2023 - 01:48 PM (IST)

ਸਕੂਲ 'ਚ ਪੜ੍ਹਦੇ ਮੁੰਡੇ ਦੀ ਸ਼ਰਮਨਾਕ ਕਰਤੂਤ, ਨਾਲ ਪੜ੍ਹਦੀ ਕੁੜੀ ਨਾਲ ਪਾਰ ਕੀਤੀਆਂ ਸਾਰੀਆਂ ਹੱਦਾਂ

ਲੁਧਿਆਣਾ (ਰਾਜ) : ਟਿੱਬਾ ਇਲਾਕੇ ਦੇ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀ ਵਲੋਂ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਟਿੱਬਾ ਦੀ ਪੁਲਸ ਨੇ ਦੋਸ਼ੀ ਮੁੰਡੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਵਿਧਾਇਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ

ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਮੁੰਡਾ ਉਸ ਦੇ ਨਾਲ ਪੜ੍ਹਦਾ ਹੈ, ਜੋ ਕਿ ਕਿਸੇ ਕੰਮ ਸਬੰਧੀ ਉਸ ਨੂੰ ਆਪਣੇ ਘਰ ਲੈ ਗਿਆ ਸੀ। ਉੱਥੇ ਦੋਸ਼ੀ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਰ ਉਸ ਨੂੰ ਧਮਕਾ ਕੇ ਗਲੀ 'ਚ ਛੱਡ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਰਾਤ ਵੇਲੇ ਝੋਨੇ ਨੂੰ ਪਾਣੀ ਲਾ ਰਹੇ ਵਿਅਕਤੀ ਦਾ ਕਤਲ, ਕਾਤਲਾਂ ਨੇ ਬੁਰੀ ਤਰ੍ਹਾਂ ਕੀਤੀ ਵੱਢ-ਟੁੱਕ

ਇਸ ਤੋਂ ਬਾਅਦ ਕੁੜੀ ਨੇ ਘਰ ਪਹੁੰਚ ਕੇ ਸਾਰੀ ਘਟਨਾ ਬਾਰੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਅਤੇ ਫਿਰ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ ਗਈ। ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News