ਗੁਆਂਢੀ ਨੌਜਵਾਨ ਨੇ ਘਰ ’ਚ ਦਾਖ਼ਲ ਹੋ ਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Saturday, Jan 06, 2024 - 12:02 PM (IST)

ਗੁਆਂਢੀ ਨੌਜਵਾਨ ਨੇ ਘਰ ’ਚ ਦਾਖ਼ਲ ਹੋ ਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਲੁਧਿਆਣਾ (ਬੇਰੀ) : ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਪਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਗੁਆਂਢ ’ਚ ਰਹਿੰਦਾ ਹੈ, ਜਿਸ ਨਾਲ ਉਸ ਦੀ ਜਾਣ-ਪਛਾਣ ਹੋਈ। ਕੁੱਝ ਦਿਨ ਪਹਿਲਾਂ ਉਕਤ ਮੁਲਜ਼ਮ ਘਰ ਜ਼ਬਰਦਸਤੀ ਦਾਖ਼ਲ ਹੋ ਗਿਆ ਸੀ।

ਉਸ ਸਮੇਂ ਉਹ ਘਰ ਵਿਚ ਇਕੱਲੀ ਸੀ। ਮੁਲਜ਼ਮ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ ਅਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ।
 


author

Babita

Content Editor

Related News