ਨੌਕਰੀ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ, ਪੁਲਸ ਦੋਸ਼ੀਆਂ ਦੀ ਭਾਲ ''ਚ ਜੁੱਟੀ
Saturday, Sep 23, 2017 - 01:14 PM (IST)

ਪਟਿਆਲਾ (ਇੰਦਰਜੀਤ ਬਕਸ਼ੀ) — ਪਟਿਆਲਾ ਦੇ ਅਧੀਨ ਆਉਂਦੀ ਅਨਾਜ ਮੰਡੀ 'ਚ ਇਕ ਨਾਬਾਲਗ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ। ਨੌਕਰੀ ਦਿਵਾਉਣ ਲਈ ਦਿੱਤੇ ਝਾਂਸੇ 'ਚ ਕੁਝ ਵਿਅਕਤੀਆਂ ਨੇ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।