ਦਸੂਹਾ ''ਚ ਸ਼ਰਮਨਾਕ ਘਟਨਾ, ਪੁੱਤ ਦੇ ਸਾਹਮਣੇ ਮਾਂ ਨਾਲ ਬਲਾਤਕਾਰ

Tuesday, Sep 24, 2024 - 06:23 PM (IST)

ਦਸੂਹਾ ''ਚ ਸ਼ਰਮਨਾਕ ਘਟਨਾ, ਪੁੱਤ ਦੇ ਸਾਹਮਣੇ ਮਾਂ ਨਾਲ ਬਲਾਤਕਾਰ

ਦਸੂਹਾ (ਝਾਵਰ) : ਦਸੂਹਾ ਪੁਲਸ ਨੇ ਇਥੋਂ ਦੇ ਇਕ ਇਲਾਕੇ ਦੀ ਵਸਨੀਕ ਇਕ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਜਸਕਰਨ ਸਿੰਘ ਜੱਸਾ ਪੁੱਤਰ ਦਵਿੰਦਰ ਸਿੰਘ ਵਾਸੀ ਝਿੰਗੜ ਖੁਰਦ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਬੇਟੇ ਦੇ ਸਾਹਮਣੇ ਉਸ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦੇ ਅਤੇ ਉਸ ਦੇ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ, ਕੀਤੀ ਇਹ ਵੱਡੀ ਭਵਿੱਖਬਾਣੀ

ਇਸ ਸੰਬੰਧੀ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ ਮਨਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ ਧਾਰਾ 376, 459, 307 ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਅੱਧੀ ਰਾਤ ਨੂੰ ਔਰਤ ਦੇ ਘਰ ਦਾਖਲ ਹੋਇਆ, ਜਿਸ ਤੋਂ ਬਾਅਦ ਉਸ ਨੇ ਜ਼ਬਰਦਸਤੀ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਪੁਲਸ ਨੇ ਗ੍ਰਿਫਤਾਰ ਵੀ ਕਰ ਲਿਆ ਹੈ।

ਇਹ ਵੀ ਪੜ੍ਹੋ : ਘਰ 'ਚ ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਪਏ ਵੈਣ, ਪਹਿਲਾਂ ਮਾਂ ਤੇ ਫਿਰ ਬੱਚੇ ਨੇ ਤੋੜਿਆ ਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News