ਖੰਨਾ 'ਚ ਇਨਸਾਨੀਅਤ ਸ਼ਰਮਸਾਰ, ਹਵਸ ਦੇ ਭੁੱਖੇ ਨੇ ਫ਼ੌਜੀ ਦੀ ਬਜ਼ੁਰਗ ਮਾਂ ਨਾਲ ਕੀਤਾ ਜਬਰ-ਜ਼ਿਨਾਹ

Thursday, Jan 07, 2021 - 12:35 PM (IST)

ਖੰਨਾ (ਜ. ਬ.) : ਖੰਨਾ ਦੇ ਅਧੀਨ ਪੈਂਦੇ ਇਕ ਪਿੰਡ 'ਚ ਘਰ ’ਚ ਰਹਿੰਦੀ ਫ਼ੌਜੀ ਦੀ ਬਜ਼ੁਰਗ ਮਾਂ ਨਾਲ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤਾ ਦੀ ਧੀ ਦੀ ਸ਼ਿਕਾਇਤ ’ਤੇ ਸੁਖਦੇਵ ਸਿੰਘ ਪੁੱਤਰ ਨੇਤਰ ਸਿੰਘ ਵਾਸੀ ਹਰਿਓ ਕਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਕਥਿਤ ਦੋਸ਼ੀ ਇਸ ਘਟੀਆ ਹਰਕਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਸ਼ਿਕਾਇਤਕਰਤਾ ਮੁਤਾਬਕ ਉਸ ਦਾ ਆਪਣੇ ਪਤੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਵਾਲੀਆਂ 'ਮਿਊਂਸੀਪਲ ਚੋਣਾਂ' 'ਚ ਹੋ ਸਕਦੀ ਹੈ ਦੇਰੀ

ਉਸ ਦਾ ਭਰਾ ਭਾਰਤੀ ਫ਼ੌਜ 'ਚ ਨੌਕਰੀ ਕਰਦਾ ਹੈ। ਇਸ ਕਾਰਨ ਘਰ 'ਚ ਉਸ ਦੀ ਭਾਬੀ ਅਤੇ ਮਾਂ ਹੀ ਰਹਿੰਦੀ ਹੈ। ਉਸ ਦੀ ਭਾਬੀ ਕੁੱਝ ਦਿਨ ਪਹਿਲਾਂ ਪੇਕੇ ਗਈ ਹੋਈ ਸੀ। 4 ਜਨਵਰੀ ਨੂੰ ਜਦੋਂ ਉਹ ਪਿੰਡ ਦੀ ਦੁਕਾਨ ਤੋਂ ਸਮਾਨ ਲੈ ਕੇ ਵਾਪਸ ਘਰ ਆਈ ਤਾਂ ਦੇਖਿਆ ਕਿ ਕਥਿਤ ਦੋਸ਼ੀ ਉਸ ਦੀ ਮਾਂ ਦੇ ਕਮਰੇ 'ਚੋਂ ਨਿਕਲ ਰਿਹਾ ਸੀ ਅਤੇ ਪੈਂਟ ਦੀ ਹੁੱਕ ਲਾ ਰਿਹਾ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਫੜ੍ਹੇ ਗਏ 2 ਸ਼ੱਕੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖ਼ੁਲਾਸੇ (ਵੀਡੀਓ)

ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਮਾਂ ਬਜ਼ੁਰਗ ਹੋਣ ਕਰਾਨ ਚੰਗੀ ਤਰ੍ਹਾਂ ਬੋਲ ਨਹੀਂ ਸਕੀ ਅਤੇ ਉਸ ਨੇ ਇਸ਼ਾਰਿਆਂ 'ਚ ਸਮਝਾਇਆ ਕਿ ਕਥਿਤ ਦੋਸ਼ੀ ਨੇ ਉਸ ਨਾਲ ਗੰਦੀ ਹਰਕਤ ਕੀਤੀ ਹੈ। ਪਹਿਲਾਂ ਡਰ ਦੇ ਮਾਰੇ ਉਸ ਨੇ ਕਿਸੇ ਨੂੰ ਨਹੀਂ ਦੱਸਿਆ। ਉਸ ਨੇ ਆਪਣੀ ਭਾਬੀ ਨੂੰ ਫੋਨ ਕਰਕੇ ਇਸ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਅਗਲੇ ਦਿਨ ਭਾਬੀ ਘਰ ਆਈ ਅਤੇ ਮਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : 'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ, ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਲਾਈ ਇਹ ਰੋਕ

ਹਸਪਤਾਲ 'ਚ ਪੁਲਸ ਨੇ ਬਿਆਨ ਦਰਜ ਕਰਨ ਤੋਂ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਐਸ. ਐਚ. ਓ. ਇੰਸਪੈਕਟਰ ਹੇਮੰਤ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਪੰਜਾਬ 'ਚ ਵਾਪਰ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਬੰਧੀ ਦਿਓ ਆਪਣੀ ਰਾਏ


 


Babita

Content Editor

Related News