ਗੂੜ੍ਹੇ ਰਿਸ਼ਤੇ ਨੂੰ ਲੱਗਾ ਕਲੰਕ, ਬਜ਼ੁਰਗ ਮਾਂ ਨਾਲ ਬੇਸ਼ਰਮੀ ਦੀਆਂ ਹੱਦਾਂ ਟੱਪ ਗਿਆ ਨਸ਼ੇੜੀ ਪੁੱਤ, ਅੱਧੀ ਰਾਤ...
Tuesday, Apr 18, 2023 - 09:53 AM (IST)

ਅਬੋਹਰ (ਸੁਨੀਲ) : ਬੱਲੂਆਣਾ ਹਲਕੇ ਅਧੀਨ ਪੈਂਦੇ ਇਕ ਪਿੰਡ 'ਚ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਮਾਂ-ਪੁੱਤ ਦਾ ਗੂੜ੍ਹੇ ਰਿਸ਼ਤਾ ਉਸ ਵੇਲੇ ਕਲੰਕਿਤ ਹੋ ਗਿਆ, ਜਦੋਂ ਇਕ ਨਸ਼ੇੜੀ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਹੀ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾ ਲਿਆ। ਫਿਲਹਾਲ ਪੀੜਤ ਬਜ਼ੁਰਗ ਔਰਤ ਦਾ ਸਰਕਾਰੀ ਹਸਪਤਾਲ ’ਚ ਇਲਾਜ ਚਲ ਰਿਹਾ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਬਹਾਵਵਾਲਾ ਦੀ ਪੁਲਸ ਮਲਜ਼ਮ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੈਣ ਲੱਗੀ ਕਹਿਰ ਦੀ ਗਰਮੀ, ਪਾਰਾ 41 ਡਿਗਰੀ ਤੋਂ ਪਾਰ, ਸੜਕਾਂ 'ਤੇ ਛਾਈ ਸੁੰਨ
ਜਾਣਕਾਰੀ ਅਨੁਸਾਰ ਕਰੀਬ 75 ਸਾਲਾ ਬਜ਼ੁਰਗ ਮਾਤਾ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੇ ਘਰ ਨੇੜੇ ਵਿਆਹ ਸਮਾਗਮ ਸੀ ਅਤੇ ਪੂਰਾ ਪਰਿਵਾਰ ਉੱਥੇ ਗਿਆ ਹੋਇਆ ਸੀ। ਰਾਤ ਕਰੀਬ 2 ਵਜੇ ਉਸ ਦੇ 32 ਸਾਲਾ ਪੁੱਤ ਨੇ ਸ਼ਰਾਬ ਦੇ ਨਸ਼ੇ ’ਚ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਜਦੋਂ ਉਸ ਦਾ ਦੂਜਾ ਪੁੱਤ ਮੌਕੇ ’ਤੇ ਆਇਆ ਤਾਂ ਉਸ ਨੂੰ ਚੁੰਗਲ ’ਚੋਂ ਛੁਡਵਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਣਵਿਆਹਿਆ ਹੈ ਅਤੇ ਨਸ਼ੇ ਦਾ ਆਦੀ ਹੈ। ਇੱਧਰ ਘਟਨਾ ਤੋਂ ਬਾਅਦ ਪੀੜਤਾ ਦਾ ਸਰਕਾਰੀ ਹਸਪਤਾਲ ’ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਆਈ. ਇੰਦਰਜੀਤ ਕੌਰ ਬਜ਼ੁਰਗ ਔਰਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ