14 ਮਹੀਨਿਆਂ ਤੱਕ ਰੋਲਦਾ ਰਿਹਾ ਕੁੜੀ ਦੀ ਪੱਤ, ਗਰਭਵਤੀ ਹੋਣ 'ਤੇ ਕਰ ਦਿੱਤਾ ਵੱਡਾ ਕਾਰਾ

05/26/2023 4:44:38 PM

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਕੁੜੀ ਦੀ ਸ਼ਿਕਾਇਤ ’ਤੇ ਇਕ ਨੌਜਵਾਨ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ 14 ਮਹੀਨਿਆਂ ਤੱਕ ਜਬਰ-ਜ਼ਿਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਬਿਹਾਰ ਦੀ ਰਹਿਣ ਵਾਲੀ ਇਕ ਕੁੜੀ ਨੇ ਬਿਹਾਰ ਤੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਘੁਵਿੰਦਰ ਸਿੰਘ ਪੁੱਤਰ ਓਮ ਪ੍ਰਕਾਸ਼ ਪਿੰਡ ਰੰਗ ਲਹਿਰੀ, ਬਿਹਾਰ ਨੇ ਉਸ ਦੇ ਨਾਲ ਵਿਆਹ ਕਰਨ ਦਾ ਝਾਂਸਾ ਦੇ ਕੇ 8 ਫਰਵਰੀ 2022 ਨੂੰ ਮਿਹਰਬਾਨ ਇਲਾਕੇ ਦੀ ਪ੍ਰੇਮ ਕਾਲੋਨੀ ’ਚ ਮਕਾਨ ’ਚ ਰੱਖਿਆ, ਜਿਸ ਤੋਂ ਬਾਅਦ ਉਕਤ ਨੌਜਵਾਨ ਉਸ ਨਾਲ ਰੋਜ਼ਾਨਾ ਸਰੀਰਕ ਸਬੰਧ ਬਣਾਉਂਦਾ ਰਿਹਾ।

ਇਹ ਵੀ ਪੜ੍ਹੋ :  ਲੰਡਨ ਜਾ ਰਹੀ ਜਨਾਨੀ ਨਾਲ ਅੰਮ੍ਰਿਤਸਰ ਏਅਰਪੋਰਟ 'ਤੇ ਵਾਪਰੀ ਅਜੀਬ ਘਟਨਾ, ਜਾਣ ਰਹਿ ਜਾਓਗੇ ਹੱਕੇ-ਬੱਕੇ

ਜਦੋਂ ਉਹ ਗਰਭਵਤੀ ਹੋ ਗਈ ਤਾਂ ਉਕਤ ਨੌਜਵਾਨ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ ਅਤੇ 6 ਅਪ੍ਰੈਲ 2023 ਤੱਕ ਉਸ ਦੇ ਨਾਲ 14 ਮਹੀਨਿਆਂ ਤੱਕ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਉਸ ਨੇ ਨੌਜਵਾਨ ਨੂੰ ਵਿਆਹ ਕਰਨ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

ਫਿਰ ਉਕਤ ਕੁੜੀ ਆਪਣੇ ਪਿੰਡ ਬਿਹਾਰ ਚਲੀ ਗਈ, ਉੱਥੇ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ ਤਾਂ ਪਰਿਵਾਰ ਦੀ ਸਹਿਮਤੀ ਨਾਲ ਉਕਤ ਕੁੜੀ ਨੇ ਬਿਹਾਰ ’ਚ ਆਪਣੀ ਸ਼ਿਕਾਇਤ ਦਰਜ ਕਰਵਾਈ। ਇੱਥੇ ਪੁਲਸ ਨੇ ਜ਼ੀਰੋ ਐੱਫ. ਆਈ. ਆਰ. ਦਰਜ ਕਰਦੇ ਹੋਏ ਉਕਤ ਮਾਮਲੇ ਦੀ ਜਾਣਕਾਰੀ ਮਿਹਰਬਾਨ ਪੁਲਸ ਨੂੰ ਦਿੱਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਘੁਵਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਿਨਾਹ ਕਰਨ ਅਤੇ ਗਰਭਪਾਤ ਕਰਵਾਉਣ ਦਾ ਪਰਚਾ ਦਰਜ ਕੀਤਾ ਹੈ। ਫ਼ਿਲਹਾਲ ਮੁਲਜ਼ਮ ਫ਼ਰਾਰ ਹਨ।

ਇਹ ਵੀ ਪੜ੍ਹੋ : ਬੱਸ ਅੱਡੇ ਨੇੜੇ ਕਈ ਹੋਟਲਾਂ ਵਿੱਚ ਜਿਸਮ ਫਿਰੋਸ਼ੀ ਦਾ ਧੰਦਾ ਜਾਰੀ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News