ਪਹਿਲਾਂ ਰੋਲ਼ੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ

Friday, Oct 27, 2023 - 05:40 PM (IST)

ਪਹਿਲਾਂ ਰੋਲ਼ੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ

ਦੋਰਾਹਾ (ਵਿਨਾਇਕ) : ਸੋਸ਼ਲ ਨੈੱਟਵਰਕ ਸਾਈਟ ਫੇਸਬੁੱਕ ’ਤੇ ਦੋਸਤੀ ਕਰਨ ਤੋਂ ਬਾਅਦ ਇਕ ਮੁੰਡੇ ਵੱਲੋਂ ਆਪਣੀ ਦੋਸਤ ਬਣੀ ਕੁੜੀ ਨੂੰ ਧੋਖੇ ਨਾਲ ਹੋਟਲ ’ਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਉਪਰੰਤ ਵਿਦੇਸ਼ ਦੌੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ-ਜ਼ਿਨਾਹ ਦਾ ਸ਼ਿਕਾਰ ਹੋਈ ਕੁੜੀ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਬੇਗੋਵਾਲ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਨਾਲ ਉਸ ਦੀ ਫੇਸਬੁੱਕ ’ਤੇ ਸਾਲ 2020 ’ਚ ਗੱਲਬਾਤ ਹੋਈ ਜੋ ਪੀੜਤਾ ਨੂੰ ਪਸੰਦ ਕਰਦਾ ਸੀ ਅਤੇ ਵਿਆਹ ਕਰਵਾਉਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ :  ਜਲੰਧਰ ਦੀਆਂ ਕੁੜੀਆਂ ਦੇ ਵਿਆਹ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਅਸਲ ਗੱਲ

ਮੁਲਜ਼ਮ ਹਰਜਿੰਦਰ ਸਿੰਘ, ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਫੋਨ ’ਤੇ ਗੱਲ ਕਰਵਾਉਣ ਦੇ ਬਹਾਨੇ ਨਾਲ ਹੋਟਲ ਦੇ ਕਮਰੇ ’ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਬਾਅਦ ’ਚ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸ ਦੌਰਾਨ ਉਸਦੀਆਂ ਫੋਟੋਆਂ ਵੀ ਖਿੱਚੀਆਂ ਤੇ ਵੀਡੀਓ ਵੀ ਬਣਾਈ।

ਇਹ ਵੀ ਪੜ੍ਹੋ : ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਅਗਸਤ 2022 ’ਚ ਮੁਲਜ਼ਮ ਹਰਜਿੰਦਰ ਸਿੰਘ ਉਸਨੂੰ ਗੁੰਮਰਾਹ ਕਰਦਾ ਹੋਇਆ ਸਪੇਨ ਚਲਾ ਗਿਆ। ਉਪਰੰਤ ਅੱਗੇ ਅਮਰੀਕਾ ਚਲਾ ਗਿਆ। ਹੁਣ ਮੁਲਜ਼ਮ ਨੇ ਉਸ ਨਾਲ ਵਿਆਹ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਦੋਰਾਹਾ ਪੁਲਸ ਨੇ ਮੁਲਜ਼ਮ ਹਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਔਰਤਾਂ 'ਚ ਬ੍ਰੈਸਟ ਕੈਂਸਰ ਨੂੰ ਲੈ ਕੇ ਨਵਾਂ ਅਧਿਐਨ, ਸਾਹਮਣੇ ਆਇਆ ਹੈਰਾਨੀਜਨਕ ਤੱਥ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News