ਪੰਜਾਬ ''ਚ ''ਰੈਪਿਡ ਐਂਟੀਜਨ ਟੈਸਟਿੰਗ'' ਅੱਜ ਤੋਂ ਸ਼ੁਰੂ, ਜਲਦ ਬਣਨਗੇ ਪਲਾਜ਼ਮਾ ਬੈਂਕ

07/10/2020 9:20:46 AM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੇ ਮੱਦੇਨਜ਼ਰ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ 'ਚ ਕੋਰੋਨਾ ਸਭ ਤੋਂ ਜ਼ਿਆਦਾ ਭਾਰੂ ਹੈ, ਉਨ੍ਹਾਂ 5 ਜ਼ਿਲ੍ਹਿਆਂ 'ਚ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ 'ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਸ਼ਾਮਲ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਇਲਾਜ ਲਈ ਪਲਾਜ਼ਮਾ ਥੈਰੇਪੀ ਦੀ ਸਹੂਲਤ ਵਾਸਤੇ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਪਹਿਲਾਂ ਹੀ ਆਈ. ਸੀ. ਐੱਮ. ਆਰ. ਟ੍ਰਾਇਲ ਪ੍ਰਾਜੈਕਟ ਵਜੋਂ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਪੁਲਸ ਮੁਕਾਬਲੇ 'ਚ ਮਾਰਿਆ ਗਿਆ ਗੈਂਗਸਟਰ 'ਵਿਕਾਸ ਦੁਬੇ', ਗ੍ਰਿਫਤਾਰੀ ਦੇ 24 ਘੰਟੇ ਅੰਦਰ ਢੇਰ


ਸੂਬੇ 'ਚ ਕੋਰੋਨਾ ਦੀ ਸਥਿਤੀ ਜਾਣਨ ਲਈ ਬੀਤੇ ਦਿਨ ਕੀਤੀ ਗਈ ਵੀਡੀਓ ਕਾਨਫਰੰਸ ਦੀ ਬੈਠਕ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਮ ਮਰਵਾਹਾ ਦੀ ਦੇਖ-ਰੇਖ 'ਚ ਪਲਾਜ਼ਮਾ ਬੈਂਕ ਦੀ ਸਥਾਪਨਾ ਕਰਨ ਦੀ ਮਨਜ਼ੂਰੀ ਦਿੱਤੀ। ਪਲਾਜ਼ਮਾ ਥੈਰੇਪੀ ਦੀ ਵਰਤੋਂ ਗੰਭੀਰ ਰੂਪ 'ਚ ਬੀਮਾਰੀਆਂ ਦੇ ਸ਼ਿਕਾਰ ਵਿਅਕਤੀ, ਬਾਲਗਾਂ ਦੀ ਵਿਸ਼ਾਲ ਸ਼੍ਰੇਣੀ ਦੇ ਇਲਾਜ ਲਈ ਮਦਦਗਾਰ ਸਾਬਤ ਹੋਵੇਗੀ।

ਇਹ ਵੀ ਪੜ੍ਹੋ : 7 ਮਹੀਨਿਆਂ ਦੀ ਗਰਭਵਤੀ ਨੇ ਐਂਬੂਲੈਂਸ 'ਚ ਦਿੱਤਾ ਬੱਚੇ ਨੂੰ ਜਨਮ


ਕੋਰੋਨਾ ਦੇ ਵੱਧਦੇ ਮਾਮਲੇ ਵੇਖ ਕੈਪਟਨ ਹੋਏ ਸਖਤ, ਸਿਆਸੀ ਜਮਾਤਾਂ ਨੂੰ ਲਿਖਣਗੇ ਚਿੱਠੀ
ਸੂਬੇ 'ਚ ਕੋਰੋਨਾ ਦੇ ਵੱਧਦੇ ਖਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਖਤ ਹੋ ਗਏ ਹਨ। ਕੈਪਟਨ ਨੇ ਸਿਆਸੀ ਦਲਾਂ ਨੂੰ ਸਿਆਸੀ ਸਮਾਗਮਾਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਸੂਬੇ 'ਚ ਕੋਰੋਨਾ ਦੀ ਵੱਧ ਰਹੀ ਸਥਿਤੀ ਅਤੇ ਨਿਯਮਾਂ ਦੀ ਵੱਧ ਰਹੀ ਉਲੰਘਣਾ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀਆਂ ਰਜਿਸਟਰਡ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਚਿੱਠੀ ਲਿਖ ਕੇ ਵੱਡੀਆਂ ਸਭਾਵਾਂ 'ਚ ਜਾਂਚ 'ਚ ਉਨ੍ਹਾਂ ਦਾ ਸਹਿਯੋਗ ਦੇਣ ਦੀ ਮੰਗ ਕਰਨਗੇ। ਉੱਥੇ ਹੀ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲਸ ਨੇ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਕੁਝ ਸਿਆਸੀ ਦਲਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਹਿਕਮਾ ਸਾਰੇ ਦਲਾਂ ਨੂੰ ਇਸ ਤਰ੍ਹਾਂ ਦੇ ਕੰਮਾਂ 'ਚ ਸ਼ਾਮਲ ਨਾ ਹੋਣ ਲਈ ਲਿਖਣ ਦੀ ਯੋਜਨਾ ਬਣਾ ਰਿਹਾ ਹੈ।
ਇਹ ਵੀ ਪੜ੍ਹੋ : ਕਾਰਗਿਲ 'ਚ ਲਾਪਤਾ ਫੌਜੀ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਦਰਿਆ 'ਚੋਂ ਮਿਲੀ ਲਾਸ਼

Babita

This news is Content Editor Babita