ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ ''ਤੇ ਤਾੜ-ਤਾੜ ਫਾਇਰਿੰਗ

Saturday, Sep 12, 2026 - 01:21 PM (IST)

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ ''ਤੇ ਤਾੜ-ਤਾੜ ਫਾਇਰਿੰਗ

ਗੁਰਦਾਸਪੁਰ(ਵਿਨੋਦ) : ਜ਼ਿਲ੍ਹੇ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦਾ ਵਿਖੇ ਦੇਰ ਰਾਤ ਫਾਇਰਿੰਗ ਦੀ ਘਟਨਾ ਨੇ ਇਲਾਕੇ 'ਚ ਦਹਿਸ਼ਤ ਫੈਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ 'ਤੇ ਕਾਰ 'ਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। 

ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ 6 ਤੋਂ 7 ਰਾਊਂਡ ਫਾਇਰ ਕੀਤੇ ਗਏ। ਰੌਲਾ ਪੈਣ 'ਤੇ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਹਮਲਾਵਰਾਂ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮੌਕੇ ਤੋਂ 3 ਖੋਲ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News