ਅਕਾਲੀ ਦਲ ਬਾਦਲ ''ਚ ਵਾਪਸੀ ਦੀਆਂ ਖਬਰਾਂ ''ਤੇ ਅਜਨਾਲਾ ਦਾ ਵੱਡਾ ਬਿਆਨ

Wednesday, May 15, 2019 - 06:48 PM (IST)

ਅਕਾਲੀ ਦਲ ਬਾਦਲ ''ਚ ਵਾਪਸੀ ਦੀਆਂ ਖਬਰਾਂ ''ਤੇ ਅਜਨਾਲਾ ਦਾ ਵੱਡਾ ਬਿਆਨ

ਅੰਮ੍ਰਿਤਸਰ : ਅਕਾਲੀ ਦਲ ਟਕਸਾਲੀ ਦੇ ਉਪ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਦਲ ਬਾਦਲ 'ਚ ਵਾਪਸ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਅੰਮ੍ਰਿਤਸਰ 'ਚ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕਰਨ ਦੌਰਾਨ ਅਜਨਾਲਾ ਨੇ ਇਨ੍ਹਾਂ ਅਫਵਾਹਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਕੁਝ ਲੋਕ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਦੇ ਚੱਲਦੇ ਅਜਿਹੀਆਂ ਝੂਠੀਆਂ ਤੇ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਅਜਨਾਲਾ ਨੇ ਕੁਝ ਪੱਤਰਕਾਰਾਂ 'ਤੇ ਵੀ ਝੂਠੀਆਂ ਖਬਰਾਂ ਨਸ਼ਰ ਕਰਨ ਦੇ ਦੋਸ਼ ਲਗਾਏ ਹਨ। 
ਦੱਸਣਯੋਗ ਹੈ ਕਿ ਅਕਾਲੀ ਦਲ ਟਕਸਾਲੀ ਵਲੋਂ ਬੁੱਧਵਾਰ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ਇਸ ਮੈਨੀਫੈਸਟੋ 'ਚ ਟਕਸਾਲੀ ਦਲ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਯਤਨ ਕੀਤੇ ਜਾਣ, ਔਰਤਾਂ ਨੂੰ ਬਰਾਬਰੀ ਦਾ ਹੱਕ ਦੇਣ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਗੱਲ ਆਖੀ ਗਈ ਹੈ। 


author

Gurminder Singh

Content Editor

Related News