ਵੱਡੀ ਖ਼ਬਰ: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦਾ ਫ਼ਿਰ ਵਧਿਆ ਰੇਟ, 31 ਮਾਰਚ ਤੋਂ ਹੋਵੇਗਾ ਲਾਗੂ

Friday, Mar 29, 2024 - 01:27 PM (IST)

ਵੱਡੀ ਖ਼ਬਰ: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦਾ ਫ਼ਿਰ ਵਧਿਆ ਰੇਟ, 31 ਮਾਰਚ ਤੋਂ ਹੋਵੇਗਾ ਲਾਗੂ

ਲੁਧਿਆਣਾ (ਅਨਿਲ): ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਮੁੜ ਵਧਣ ਜਾ ਰਹੇ ਹਨ। ਦਰਅਸਲ, ਨੈਸ਼ਨਲ ਹਾਈਵੇਅ 'ਤੇ ਬਣੇ ਲਾਡੋਵਾਲ ਟੋਲ ਪਲਾਜ਼ਾ 'ਤੇ 31 ਮਾਰਚ ਦੀ ਰਾਤ 12 ਵਜੇ ਤੋਂ ਬਾਅਦ ਟੋਲ ਦੀ ਕੀਮਤ ਵਿਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਹਰ ਵਾਹਨ ਤੋਂ 5 ਤੋਂ 10 ਰੁਪਏ ਤਕ ਵਾਧੂ ਟੋਲ ਵਸੂਲਿਆ ਜਾਵੇਗਾ। ਇਸ ਦਾ ਅਸਰ ਲੁਧਿਆਣਾ ਤੇ ਜਲੰਧਰ ਜਾਂ ਉਸ ਤੋਂ ਅੱਗੇ ਯਾਤਰਾ ਕਰਨ ਵਾਲੇ ਲੋਕਾਂ 'ਤੇ ਪਵੇਗਾ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ, ਵੀਡੀਓ ਸਾਂਝੀ ਕਰ ਕਹੀ ਇਹ ਗੱਲ

ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ 'ਤੇ 1 ਸਾਲ ਵਿਚ ਤੀਜੀ ਵਾਰ ਟੋਲ ਰੇਟ ਵਧਾਇਆ ਜਾ ਰਿਹਾ ਹੈ। ਟੋਲ ਪਲਾਜ਼ਾ ਦੀ ਮੈਨੇਜਰ ਦਪਿੰਦਰ ਕੁਮਾਰ ਨੇ ਦੱਸਿਆ ਕਿ ਇਹ ਨਵੇਂ ਟੋਲ ਰੇਟ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹੀ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਕੀਮਤਾਂ ਵਧਣ ਨਾਲ ਲੋਕਾਂ ਵਿਚ ਕਾਫ਼ੀ ਰੋਸ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News