ਉਧਾਰ ਸੌਦਾ ਦੇਣ ਤੋਂ ਦੁਕਾਨਦਾਰ ਨੇ ਕੀਤਾ ਮਨ੍ਹਾਂ ਤਾਂ ਸੱਟਾਂ ਮਾਰ-ਮਾਰ ਕਰ ਦਿੱਤਾ ਜ਼ਖ਼ਮੀ
Wednesday, Aug 18, 2021 - 05:28 PM (IST)
ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਥਾਣਾ ਸਿਟੀ ਪੱਟੀ ਪੁਲਸ ਨੇ ਉਧਾਰ ਸੌਦਾ ਦੇਣ ਤੋਂ ਮਨ੍ਹਾਂ ਕਰਨ ’ਤੇ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਸ ਦੀ ਸਿਵਲ ਹਸਪਤਾਲ ਪੱਟੀ ਦੇ ਸਾਹਮਣੇ ਬੇਕਰੀ ਦੀ ਦੁਕਾਨ ਹੈ। ਬੀਤੇ ਦਿਨ ਉਹ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ ਤਾਂ ਕੁਲਵੰਤ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ ਅਤੇ ਹਰੀਸ਼ ਨਾਮਕ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਦੁਕਾਨ ਦੀ ਵੀ ਭੰਨਤੋੜ ਕੀਤੀ।
ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ
ਅਜਿਹਾ ਕਰਨ ਦੀ ਮੁੱਖ ਵਜ੍ਹਾ ਇਹ ਸੀ ਕਿ ਕੁਲਵੰਤ ਸਿੰਘ ਉਸ ਦੇ ਕੋਲੋਂ ਉਧਾਰ ਸੌਦਾ ਮੰਗਦਾ ਸੀ ਪਰ ਉਸ ਨੇ ਉਧਾਰ ਸੌਦਾ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਰਕੇ ਉਕਤ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕੁਲਵੰਤ ਸਿੰਘ ਪੁੱਤਰ ਕਰਤਾਰ ਸਿੰਘ, ਸਤਨਾਮ ਸਿੰਘ ਪੁੱਤਰ ਲਖਬੀਰ ਸਿੰਘ, ਲਖਬੀਰ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਹਰੀਸ਼ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਪੱਟੀ ਖ਼ਿਲਾਫ਼ ਮੁਕੱਦਮਾ ਨੰਬਰ 136 ਧਾਰਾ 452/325/323/279/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)