ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
Thursday, Jul 03, 2025 - 11:52 AM (IST)

ਲੁਧਿਆਣਾ (ਖੁਰਾਣਾ) : ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਹਰ ਰਾਸ਼ਨ ਕਾਰਡਧਾਰਕ ਲਈ ਈ-ਕੇ. ਵਾਈ. ਸੀ. ਕਰਵਾਉਣ ਲਈ ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਆਖਰੀ ਮਿਤੀ 30 ਜੂਨ ਸੀ, ਜਿਸ ਨੂੰ ਹੁਣ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲੇ ਨੇ 5 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਵਿਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਜਿਹੜੇ ਰਾਸ਼ਨ ਕਾਰਡਧਾਰਕ 5 ਜੁਲਾਈ ਤੱਕ ਈ-ਕੇ. ਵਾਈ. ਸੀ. ਨਹੀਂ ਕਰਵਾਉਂਦੇ, ਉਹ ਅਗਲੀ ਵਾਰ ਰਾਸ਼ਨ ਡਿਪੂ ’ਤੇ ਮਿਲਣ ਵਾਲੀ ਮੁਫ਼ਤ ਕਣਕ ਦੇ ਹੱਕਦਾਰ ਨਹੀਂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...
ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕਾਂ ਦਾ ਈ-ਕੇ. ਵਾਈ. ਸੀ. ਕਰਵਾਉਣ ਲਈ ਨਿਰਧਾਰਿਤ ਸਮਾਂ ਸੀਮਾ ਕਈ ਵਾਰ ਵਧਾਈ ਗਈ ਹੈ ਤਾਂ ਜੋ ਇਸ ਯੋਜਨਾ ਨਾਲ ਜੁੜਿਆ ਕੋਈ ਵੀ ਪਰਿਵਾਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਮੁਫਤ ਅਨਾਜ ਯੋਜਨਾ ਤੋਂ ਵਾਂਝਾ ਨਾ ਰਹੇ, ਜਿਸ ਲਈ ਖੁਰਾਕ ਅਤੇ ਸਪਲਾਈ ਵਿਭਾਗ ਪੂਰਬੀ ਸਰਕਲ ਕੰਟਰੋਲਰ ਮੈਡਮ ਸ਼ਿਫਾਲੀ ਚੋਪੜਾ, ਵਿਭਾਗ ਦੇ ਪੱਛਮੀ ਸਰਕਲ ਕੰਟਰੋਲਰ ਸਰਤਾਜ ਸਿੰਘ ਚੀਮਾ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੂਰੀ ਟੀਮ ਲੁਧਿਆਣਾ ਜ਼ਿਲੇ ਨਾਲ ਸਬੰਧਤ 1650 ਡਿਪੂ ਹੋਲਡਰਾਂ ਰਾਹੀਂ ਰਾਸ਼ਨ ਕਾਰਡ ਧਾਰਕਾਂ ਦਾ ਈ-ਕੇ. ਵਾਈ. ਸੀ. ਮੁਫ਼ਤ ਕਰਵਾਉਣ ਦਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਸ਼ਿਵ ਸੈਨਾ ਆਗੂ ਦੇ ਕਾਤਲ ਨੂੰ ਲੱਗੀਆਂ ਗੋਲ਼ੀਆਂ
ਵਿਭਾਗੀ ਗਲਿਆਰਿਆਂ ਵਿਚ ਇਹ ਵੀ ਚਰਚਾ ਹੈ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਉਨ੍ਹਾਂ ਕਾਰਡ ਧਾਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਪਹਿਲਾਂ ਬਿਨਾ ਈ-ਕੇਵਾਈਸੀ ਨਾ ਕਰਵਾਉਣ ਦੇ ਬਾਵਜੂਦ ਕਣਕ ਦਾ ਲਾਭ ਲਿਆ ਸੀ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
ਕੀ ਕਹਿਣਾ ਹੈ ਕੰਟਰੋਲਰ ਫੂਡ ਸਪਲਾਈ ਵਿਭਾਗ ਪੂਰਬੀ ਸਰਕਲ ਦਾ
ਇਸ ਸੰਬੰਧੀ ਕੰਟਰੋਲਰ ਫੂਡ ਸਪਲਾਈ ਵਿਭਾਗ ਪੂਰਬੀ ਸਰਕਲ ਸ਼ਿਫਾਲੀ ਚੋਪੜਾ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਲੋਂ ਈ-ਕੇ. ਵਾਈ. ਸੀ. ਨੂੰ ਪੂਰਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ’ਚ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਆਖਰੀ ਮਿਤੀ 5 ਜੁਲਾਈ ਤੱਕ ਨਿਰਧਾਰਿਤ ਕੀਤੀ ਗਈ ਹੈ, ਜਿਸ ਦੇ ਮੱਦੇਨਜ਼ਰ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਟੀਮਾਂ ਦੇਰ ਰਾਤ ਤੱਕ ਫੀਲਡ ’ਚ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e