ਕਰੋੜਾਂ ਰਾਸ਼ਨ ਕਾਰਡਧਾਰਕ ਪਰਿਵਾਰਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
Sunday, Mar 08, 2026 - 03:06 PM (IST)
ਲੁਧਿਆਣਾ (ਖੁਰਾਣਾ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿਚ ਰਾਸ਼ਨ ਕਾਰਡਧਾਰਕਾਂ ਦੇ ਹੱਕ ਵਿਚ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਹੁਕਮਾਂ ਮੁਤਾਬਕ ਦੇਸ਼ ਵਿਚ ਹਰ ਵਾਰ ਕਣਕ ਤੇ ਝੋਨੇ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ 82 ਕਰੋੜ ਪਰਿਵਾਰਾਂ ਨੂੰ ਅਨਾਜ ਦਾ ਮੁਫਤ ਲਾਭ ਮਿਲੇਗਾ। ਆਮ ਤੌਰ ’ਤੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿਚ ਕਣਕ ਤੇ ਝੋਨੇ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਕਾਰਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਅਨਾਜ ਮੰਡੀਆਂ ਅਤੇ ਨਿਰਧਾਰਤ ਖਰੀਦ ਕੇਂਦਰਾਂ ਵਿਚ ਫਸਲ ਦੀ ਖਰੀਦ ਤੇ ਹੋਰ ਪ੍ਰਬੰਧਾਂ ਵਿਚ ਵਿਅਸਤ ਹੋ ਜਾਂਦੇ ਹਨ ਜਿਸ ਕਾਰਨ ਰਾਸ਼ਨ ਡਿਪੂਆਂ ’ਤੇ ਕਣਕ ਦਾ ਸਟਾਕ ਸਹੀ ਸਮੇਂ ’ਤੇ ਨਾ ਪੁੱਜਣ ’ਤੇ ਲਾਭਪਾਤਰੀ ਪਰਿਵਾਰਾਂ ਨੂੰ ਵਾਰ-ਵਾਰ ਰਾਸ਼ਨ ਡਿਪੂਆਂ ਦੇ ਗੇੜੇ ਕੱਢਣ ਨਾਲ ਹੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਪੰਜਾਬ : 56 ਸਾਲਾਂ ਦਾ ਰਿਕਾਰਡ ਟੁੱਟਿਆ, 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ
ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੰਡ ਪ੍ਰਣਾਲੀ ਦੇ ਸੈਕਟਰੀ ਵੱਲੋਂ ਜਾਰੀ ਕੀਤੇ ਪੱਤਰ ਮੁਤਾਬਕ 1 ਅਪ੍ਰੈਲ ਤੋਂ ਲੈ ਕੇ 30 ਜੂਨ 2026 ਤੱਕ ਦੇ 3 ਮਹੀਨੇ ਦਾ ਅਨਾਜ ਐਡਵਾਂਸ ਵਿਚ ਹੀ ਰਾਸ਼ਨ ਡਿਪੂ ਤੱਕ ਪਹੁੰਚਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕੀਤੀ ਗਈ ਉਕਤ ਪਹਿਲਕਦਮੀ ਨੂੰ ਲੈ ਕੇ ਆਲ ਇੰਡੀਆ ਫੇਅਰ ਪ੍ਰਾਇਜ਼ ਸ਼ਾਪ ਡੀਲਰ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਵੱਲੋਂ ਰਾਸ਼ਨ ਕਾਰਡਧਾਰੀਆਂ ਦੇ ਲਈ ਵੱਡੀ ਰਾਹਤ ਦੱਸਿਆ ਹੈ।
ਇਹ ਵੀ ਪੜ੍ਹੋ : ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਭਰ ਦੇ ਰਾਸ਼ਨ ਡਿਪੂਆਂ ’ਤੇ ਰਾਸ਼ਨ ਕਾਰਡਧਾਰੀਆਂ ਨੂੰ 1 ਜਨਵਰੀ ਤੋਂ ਲੈ ਕੇ 31 ਮਾਰਚ ਤੱਕ ਦੇ 3 ਮਹੀਨੇ ਦੀ ਮੁਫਤ ਕਣਕ ਦਾ ਲਾਭ ਮਿਲ ਰਿਹਾ ਹੈ। ਅਜਿਹੇ ਵਿਚ ਆਗਾਮੀ ਅਪ੍ਰੈਲ ਮਹੀਨੇ ਦੌਰਾਨ ਪੰਜਾਬ ਵਿਚ ਕਣਕ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਕਤ ਪਰਿਵਾਰਾਂ ਲਈ ਰਾਸ਼ਨ ਦਾ ਕੋਟਾ ਰਾਸ਼ਨ ਡਿਪੂਆਂ ’ਤੇ ਉਤਰਨ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ ਜਿਸ ਨਾਲ ਲੋਕਾਂ ਨੂੰ ਅਪ੍ਰੈਲ ਤੋਂ ਪਹਿਲਾਂ ਜੂਨ ਤੱਕ ਦੇ 3 ਮਹੀਨਿਆਂ ਦਾ ਅਨਾਜ ਅਡਵਾਂਸ ਵਿਚ ਮਿਲ ਸਕੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਰਾਜਾ ਵੜਿੰਗ ਨੇ ਸੰਸਦ ''ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ
