ਪੰਜਾਬ ''ਚ ਬਣਨਗੇ ਰਾਸ਼ਨ ਕਾਰਡ

Wednesday, Aug 28, 2024 - 06:22 PM (IST)

ਪੰਜਾਬ ''ਚ ਬਣਨਗੇ ਰਾਸ਼ਨ ਕਾਰਡ

ਚੰਡੀਗੜ੍ਹ/ਪਠਾਨਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। 

ਇਹ ਵੀ ਪੜ੍ਹੋ : ਪਰਲ ਗਰੁੱਪ ਦੇ ਮਾਲਕ ਨਿਰਮਲ ਭੰਗੂ ਦੀ ਮੌਤ ਤੋਂ ਬਾਅਦ ਧੀ ਨੇ ਕੀਤਾ ਵੱਡਾ ਐਲਾਨ

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਵਾ ਕੇ ਲਾਭ ਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿਚ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ ਵਿਚ ਦਹਿਸ਼ਤ, ਪਿੰਡ-ਪਿੰਡ ਅਨਾਊਂਸਮੈਂਟ ਕਰ ਦਿੱਤੀ ਜਾ ਰਹੀ ਚਿਤਾਵਨੀ

ਇਥੋਂ ਦੇ ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਂਹ ਪੱਥਰ ਰੱਖਣ ਮਗਰੋਂ ਉਨ੍ਹਾਂ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਿਸ ਵਿਚ ਸਭ ਤੋਂ ਪਹਿਲਾਂ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫ਼ੈਸਲੇ ’ਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ, 2 ਦਿਨ ਬਾਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News