ਰਾਸ਼ਨ ਡਿਪੂਆਂ ਲਈ ਅਹਿਮ ਖ਼ਬਰ, ਸਿਵਲ ਸਪਲਾਈ ਵਿਭਾਗ ਵਲੋਂ ਜਾਰੀ ਹੋਏ ਸਖ਼ਤ ਹੁਕਮ

06/23/2023 6:30:27 PM

ਲੁਧਿਆਣਾ (ਖੁਰਾਣਾ) : ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਇਕ ਪੱਤਰ ਵਿਚ ਵਿਭਾਗ ਨਾਲ ਸਬੰਧਤ ਸਾਰੇ ਜ਼ਿਲ੍ਹਿਆਂ ਦੇ ਕੰਟ੍ਰੋਲਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਹਰ ਰਾਸ਼ਨ ਡਿਪੂ ਦੇ ਬਾਹਰ ਜਾਗਰੂਕਤਾ ਬੈਨਰ, ਸ਼ਿਕਾਇਤ ਬਕਸੇ ਲਗਾਉਣ ਅਤੇ ਲਾਭਪਾਤਰ ਪਰਿਵਾਰਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਯਕੀਨੀ ਬਣਾਉਣ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਨੂੰ ਜ਼ਿਆਦਾਤਰ ਡਿਪੂ ਹੋਲਡਰ ਜ਼ਮੀਨੀ ਤੌਰ ’ਤੇ ਲਾਗੂ ਕਰਨ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਤੇਜ਼ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਮੀਂਹ

ਜਾਣਕਾਰੀ ਮੁਤਾਬਕ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰਾਂ ਵਲੋਂ ਸਮੇਂ-ਸਮੇਂ ’ਤੇ ਰਾਸ਼ਨ ਡਿਪੂਆਂ ਦੀ ਕੀਤੀ ਜਾਣ ਵਾਲੀ ਚੈਕਿੰਗ ਅਤੇ ਇਸ ਦੇ ਨਾਲ ਹੀ ਬੀਤੇ ਦਿਨੀਂ ਰਿਟਾਇਰਡ ਆਈ. ਏ. ਐੱਸ. ਅਧਿਕਾਰੀ, ਚੇਅਰਮੈਨ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਡੀ. ਪੀ. ਰੈਡੀ ਵਲੋਂ ਨਿਰੀਖਣ ਉਪਰੰਤ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਇਸ ਗੱਲ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇ ਕਿ ਸੂਬੇ ਦੇ ਹਰ ਰਾਸ਼ਨ ਡਿਪੂ ਦੇ ਬਾਹਰ ਜਾਗਰੂਕਤਾ ਬੈਨਰ, ਜਿਸ ਵਿਚ ਹੈਲਪਲਾਈਨ ਨੰਬਰ ਅਤੇ ਵੈੱਬਸਾਈਟ ਆਫ ਪੰਜਾਬ ਸਟੇਟ ਫੂਡ ਕਮਿਸ਼ਨ ਐਂਡ ਗਵਰਨਰਸ ਰੈਡੀਸਨ ਅਫਸਰ ਦਾ ਨੰਬਰ ਇੰਗਲਿਸ਼, ਹਿੰਦੀ, ਪੰਜਾਬੀ ਭਾਸ਼ਾ ’ਚ ਲਿਖਿਆ ਹੋਣਾ ਅਤਿ-ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਡਿਪੂ ਦੇ ਬਾਹਰ ਲੱਗੇ ਸ਼ਿਕਾਇਤ ਬਕਸੇ ਦੀ ਚਾਬੀ ਵਿਭਾਗ ਦੇ ਸਬੰਧਤ ਇੰਸਪੈਕਟਰ ਦੇ ਕੋਲ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਰਾਸ਼ਨ ਡਿਪੂ ਦੇ ਬਾਹਰ ਲੱਗੇ ਸ਼ਿਕਾਇਤ ਬਕਸੇ ਨੂੰ ਹਰ 15 ਦਿਨਾਂ ਬਾਅਦ ਖੋਲ੍ਹ ਕੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫਤਰ ’ਚ ਜਮ੍ਹਾ ਕਰਵਾਉਣਾ ਅਤੇ ਅਪਾਤਰ ਪਰਿਵਾਰਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ, ਨਾਲ ਹੀ ਸਬੰਧਤ ਇੰਸਪੈਕਟਰ ਦੀ ਬਦਲੀ ਦੌਰਾਨ ਸ਼ਿਕਾਇਤ ਬਕਸੇ ਦੀ ਚਾਬੀ ਮੌਜੂਦਾ ਇੰਸਪੈਕਟਰ ਨੂੰ ਚਾਰਜ ’ਚ ਸੌਂਪੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ’ਚ ਸੋਧ ਕੀਤੇ ਜਾਣ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਮਹਾਨਗਰ ਦੇ ਜ਼ਿਆਦਾਤਰ ਡਿਪੂ ਹੋਲਡਰਾਂ ਨੇ ਵਿਭਾਗੀ ਅਧਿਕਾਰੀਆਂ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦੇ ਬਾਵਜੂਦ ਡਿਪੂਆਂ ਦੇ ਬਾਹਰ ਸ਼ਿਕਾਇਤ ਬਕਸੇ ਨਹੀਂ ਲਗਾਏ ਹਨ ਅਤੇ ਨਾ ਹੀ ਡਿਪੂਆਂ ’ਤੇ ਕਣਕ ਵੰਡਣ ਤੋਂ ਪਹਿਲਾਂ ਅਨਾਊਂਸਮੈਂਟ ਕਰਵਾ ਕੇ ਲਾਭਪਾਤਰ ਪਰਿਵਾਰਾਂ ਨੂੰ ਕਣਕ ਦਾ ਲਾਭ ਲੈਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲਾਭਪਾਤਰ ਪਰਿਵਾਰਾਂ ਨੂੰ ਲਗਾਤਾਰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਬੀਤੇ ਦਿਨੀਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੰਟ੍ਰੋਲਰ ਮੈਡਮ ਸ਼ਿਫਾਲੀ ਚੋਪੜਾ ਵਲੋਂ ਅਪਣਾਏ ਗਏ ਆਕਰਮਕ ਤੇਵਰਾਂ ਤੋਂ ਬਾਅਦ ਜ਼ਿਆਦਾਤਰ ਡਿਪੂ ਹੋਲਡਰਾਂ ਵਲੋਂ ਰਾਸ਼ਨ ਡਿਪੂਆਂ ਦੇ ਬਾਹਰ ਬੋਰਡ ਤਾਂ ਲਗਾ ਦਿੱਤੇ ਗਏ ਹਨ ਪਰ ਬੋਰਡ ’ਤੇ ਲਾਭਪਾਤਰ ਪਰਿਵਾਰਾਂ ਨੂੰ ਇਹ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਕਿ ਰਾਸ਼ਨ ਡਿਪੂ ’ਤੇ ਕਣਕ ਕਦੋਂ ਆਵੇਗੀ ਅਤੇ ਕਦੋਂ ਵੰਡੀ ਜਾਵੇਗੀ। ਅਜਿਹੇ ’ਚ ਰਾਸ਼ਨ ਡਿਪੂਆਂ ਦੇ ਬਾਹਰ ਸ਼ਿਕਾਇਤ ਬਕਸਾ ਨਾ ਲੱਗਾ ਹੋਣ ਕਾਰਨ ਲਾਭਪਾਤਰ ਪਰਿਵਾਰਾਂ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਆਪਣਾ ਹੀ ਰਿਕਾਰਡ ਤੋੜਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News