ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਇੰਗਲੈਂਡ ’ਚ ਬਣੀ ਵਕੀਲ

Thursday, Jul 13, 2023 - 09:35 AM (IST)

ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਇੰਗਲੈਂਡ ’ਚ ਬਣੀ ਵਕੀਲ

ਨਿਹਾਲ ਸਿੰਘ ਵਾਲਾ (ਗੁਪਤਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ਼ਹਿਰ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਰੂਪ ਲਾਲ ਮਿੱਤਲ ਅਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਮੌਜੂਦਾ ਐੱਮ. ਸੀ. ਪ੍ਰਵੀਨ ਰਾਣੀ ਮਿੱਤਲ ਦੀ ਹੋਣਹਾਰ ਸਪੁੱਤਰੀ ਰਵੀਨਾ ਰਾਣੀ ਮਿੱਤਲ ਨੇ ਇੰਗਲੈਂਡ ਵਿਖੇ ਲਾਅ ਕਰ ਕੇ ਵਕੀਲ ਬਣ ਕੇ ਜ਼ਿਲ੍ਹਾ ਮੋਗਾ ਦਾ ਨਾਂ ਰੌਸ਼ਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 28 ਸਾਲਾ ਪੰਜਾਬੀ ਗੱਭਰੂ ਦੀ ਹਾਦਸੇ 'ਚ ਮੌਤ

ਰਵੀਨਾ ਰਾਣੀ ਮਿੱਤਲ ਵੱਲੋਂ ਕੀਤੀ ਗਈ ਇਸ ਪ੍ਰਾਪਤੀ ’ਤੇ ਮਿੱਤਲ ਪਰਿਵਾਰ ਨੂੰ ਵਧਾਈਆਂ ਵੀ ਮਿਲ ਰਹੀਆਂ ਹਨ। ਇਸ ਮੌਕੇ ਪ੍ਰਧਾਨ ਰੂਪ ਲਾਲ ਮਿੱਤਲ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਮੇਰੀ ਧੀ ਰਵੀਨਾ ਰਾਣੀ ਮਿੱਤਲ ਜੋ ਪਹਿਲਾਂ ਇੰਡੀਆਂ ਵਿਚ ਲਾਅ ਦੀ ਪੜ੍ਹਾਈ ਕਰ ਕੇ ਵਕੀਲ ਬਣੀ ਅਤੇ ਹੁਣ ਉਹ ਇੰਗਲੈਂਡ ਵਿਚ ਲਾਅ ਦੀ ਡਿਗਰੀ ਹਾਸਲ ਕਰ ਕੇ ਉੱਥੇ ਵੀ ਵਕੀਲ ਬਣ ਗਈ ਹੈ। ਧੀ ਰਵੀਨਾ ਹੁਣ ਇੰਗਲੈਂਡ ਵਿਚ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਰ ਸਮੇਂ ਹਾਜ਼ਰ ਰਹੇਗੀ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ; ਮਾਂ ਨੇ ਆਪਣੀ ਹੀ 13 ਮਹੀਨਿਆਂ ਦੀ ਬੱਚੀ 'ਤੇ ਚੜ੍ਹਾ ਦਿੱਤੀ ਕਾਰ, ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News