ਜਲੰਧਰ : ਇਕੋ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਦੀ ਲਪੇਟ ''ਚ, 17 ਸਾਲਾ ਮੁੰਡੇ ਦੀ ਵੀ ਰਿਪੋਰਟ ਪਾਜ਼ੇਟਿਵ

Friday, Apr 10, 2020 - 05:23 PM (IST)

ਜਲੰਧਰ (ਰੱਤਾ) : ਸ਼ਹਿਰ ਦੇ ਨਿਜ਼ਾਤਮ ਨਗਰ ਦੇ ਨਿਵਾਸੀ ਰਵੀ ਛਾਬੜਾ ਦੇ 17 ਸਾਲਾ ਬੇਟੇ ਦੀ ਵੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਸ਼ੁੱਕਰਵਾਰ ਨੂੰ ਬੇਟੇ ਦੀ ਟੈਸਟ ਲਈ ਭੇਜੀ ਗਈ ਦੂਜੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ। ਉਹ ਸ਼ਹਿਰ ਦੇ ਸਿਵਲ ਹਸਪਤਾਲ 'ਚ ਭਰਤੀ ਹੈ। ਬੀਤੇ ਦਿਨੀਂ ਛਾਬੜਾ ਦੇ ਬੇਟੇ ਅਤੇ ਬੇਟੀ ਦੀ ਪਹਿਲੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਹੁਣ ਉਨ੍ਹਾਂ ਦੀ ਪਤਨੀ ਦਾ ਸੈਂਪਲ ਵੀ ਦੋਬਾਰਾ ਭੇਜਿਆ ਗਿਆ ਸੀ। ਦੱਸ ਦਈਏ ਕਿ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਸੀ। ਨੌਜਵਾਨ ਦੀ ਮਾਤਾ ਦਾ ਪਹਿਲਾਂ ਹੀ ਕੋਰੋਨਾ ਟੈਸਟ ਪਾਜ਼ੀਟਿਵ ਆ ਚੁੱਕਾ ਹੈ। ਕੋਰੋਨਾ ਪੀੜਤ ਔਰਤ ਦੇ ਬੇਟੇ ਦਾ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 12 ਤੱਕ ਪਹੁੰਚੀ ਚੁੱਕੀ ਹੈ।

ਇਹ ਵੀ ਪੜ੍ਹੋ ► ਕੋਰੋਨਾ 'ਤੇ ਕੈਪਟਨ ਦਾ ਵੱਡਾ ਬਿਆਨ, ਜੁਲਾਈ-ਅਗਸਤ 'ਚ ਕੋਵਿਡ-19 ਪੀਕ 'ਤੇ ਹੋਵੇਗਾ

ਇੰਝ ਆਇਆ ਰਵੀ ਛਾਬੜਾ ਕੋਰੋਨਾ ਦੀ ਲਪੇਟ 'ਚ
ਰਵੀ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਥੋੜ੍ਹੀ ਜਿਹੀ ਕੁਝ ਠੀਕ ਹੈ। ਲੱਛਣਾਂ ਬਾਰੇ ਦੱਸਦੇ ਹੋਏ ਰਵੀ ਨੇ ਦੱਸਿਆ ਕਿ ਖਾਂਸੀ ਆਉਣ ਦੇ ਨਾਲ-ਨਾਲ ਸਾਹ ਲੈਣ 'ਚ ਵੀ ਬੇਹੱਦ ਦਿੱਕਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਇਕ ਹਫਤੇ ਤੋਂ ਖਾਂਸੀ ਅਤੇ ਸਾਹ ਲੈਣ 'ਚ ਦਿੱਕਤ ਆ ਰਹੀ ਸੀ। ਮਾਂ ਦੀ ਸਿਹਤ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੀ ਮਾਂ ਠੀਕ ਹੈ ਅਤੇ ਜਲਦੀ ਹੀ ਮਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਕੋਰੋਨਾ ਦੀ ਲਪੇਟ 'ਚ ਆਉਣ ਬਾਰੇ ਉਨ੍ਹਾਂ ਦੱਸਿਆ ਕਿ ਜਦੋਂ ਮਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਤਾਂ ਉਨ੍ਹਾਂ ਨੂੰ ਮਿਲਣ ਦੇ 10 ਦਿਨਾਂ ਬਾਅਦ ਉਨ੍ਹਾਂ ਨੂੰ ਸਰਦੀ ਲੱਗਣੀ ਸ਼ੁਰੂ ਹੋਈ ਅਤੇ ਫਿਰ ਖਾਂਸੀ ਦੇ ਨਾਲ-ਨਾਲ ਸਾਹ ਲੈਣ 'ਚ ਵੀ ਤਕਲੀਫ ਹੋਣ ਲੱਗ ਗਈ ਸੀ।

ਇਹ ਵੀ ਪੜ੍ਹੋ ► ਜਲੰਧਰ : ਸੈਕਰਡ ਹਾਰਟ ਹਸਪਤਾਲ ਦੇ ਮੈਡੀਕਲ ਸਟਾਫ ਦੇ 18 ਮੈਂਬਰਾਂ ਦਾ ਹੋਵੇਗਾ ਕੋਰੋਨਾ ਟੈਸਟ ► ਜਲੰਧਰ 'ਚ 3 ਹੋਰ ਕੇਸ ਪਾਜ਼ੇਟਿਵ, ਵਧਿਆ ਕੋਰੋਨਾ ਦਾ ਕਹਿਰ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 133 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 38 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 12 ਕੇਸ, ਲੁਧਿਆਣਾ 'ਚ 10 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 07, ਫਰੀਦਕੋਟ 2 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਮੁਕਤਸਰ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ► ਲੁਧਿਆਣਾ : ਕੋਰੋਨਾ ਪਾਜ਼ੇਟਿਵ ਮੁਲਜ਼ਮ ਕਿਵੇਂ ਆਇਆ ਕੋਰੋਨਾ ਦੀ ਲਪੇਟ ''ਚ


Anuradha

Content Editor

Related News