ਰਵੀ ਗਿੱਲ ਖ਼ੁਦਕੁਸ਼ੀ ਮਾਮਲਾ: 5 ਦਿਨਾਂ ਦੇ ਰਿਮਾਂਡ ਮਗਰੋਂ ਚਾਰੋਂ ਮੁਲਜ਼ਮ 14 ਦਿਨਾਂ ਲਈ ਭੇਜੇ ਗਏ ਜੇਲ੍ਹ
Monday, Aug 28, 2023 - 11:53 AM (IST)
ਜਲੰਧਰ (ਜਤਿੰਦਰ, ਭਾਰਦਵਾਜ )- ਜੇ. ਐੱਮ. ਆਈ. ਸੀ. ਰੇਣੁਕਾ ਕਾਲੜਾ ਡਿਊਟੀ ਮੇਜੀਸਟ੍ਰੈਟ ਦੀ ਅਦਾਲਤ ਵਿੱਚ ਕੁਝ ਦਿਨ ਪਹਿਲਾਂ ਪੱਤਰਕਾਰ ਰਵੀ ਗਿੱਲ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਰਾਜੇਸ਼ ਕਪਿਲ, ਕੀਰਤੀ ਗਿੱਲ, ਸ਼ੁਭਮ ਗਿੱਲ ਅਤੇ ਸਾਜਨ ਨਰਵਾਲ ਨੂੰ ਬੀਤੇ ਦਿਨ ਕੁੱਲ 5 ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਪੁਲਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਇਨ੍ਹਾਂ ਚਾਰਾਂ ਨੂੰ ਰਿਮਾਂਡ ਖ਼ਤਮ ਹੋਣ 'ਤੇ 14 ਦਿਨਾਂ ਲਈ ਜੂਡੀਸ਼ੀਅਲ ਰਿਮਾਂਡ 'ਤੇ ਭੇਜਣ ਦਾ ਹੁਕਮ ਸੁਣਾਇਆ।
ਇਹ ਵੀ ਪੜ੍ਹੋ- ਗਾਣਾ ਸ਼ੂਟ ਕਰਨ ਬਹਾਨੇ ਕੁੜੀ ਨੂੰ ਸੱਦਿਆ ਜਲੰਧਰ, ਅਸ਼ਲੀਲ ਵੀਡੀਓ ਬਣਾ ਕਰ ਦਿੱਤਾ ਵੱਡਾ ਕਾਂਡ
ਇਥੇ ਜ਼ਿਕਰਯੋਗ ਹੈ ਕਿ ਪੁਲਸ ਨੇ ਇਨ੍ਹਾਂ ਦਾ ਪਹਿਲਾਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਅਤੇ ਪਹਿਲਾ ਰਿਮਾਂਡ ਖ਼ਤਮ ਹੋਣ ਦੇ ਬਾਅਦ ਐਤਵਾਰ ਮੁੜ ਅਦਾਲਤ ਵਿੱਚ ਇਨ੍ਹਾਂ ਚਾਰਾਂ ਨੂੰ ਪੇਸ਼ ਕੀਤਾ ਗਿਆ। ਜਿੱਥੇ ਪੁਲਸ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਸ ਨੇ ਇਨ੍ਹਾਂ ਦਾ ਰਿਮਾਂਡ ਮੰਗਿਆ ਸੀ। ਇਨ੍ਹਾਂ ਸਾਰਿਆਂ ਵਿਰੁੱਧ ਥਾਣਾ ਬਾਰਾਦਰੀ ਵਿੱਚ ਖ਼ੁਦਕੁਸ਼ੀ ਲਈ ਉਕਸਾਉਣ ਦੀ ਧਾਰਾ 306 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੁੜੀ ਦੇ ਪਿਆਰ 'ਚ ਪਾਗਲ ਹੋਇਆ ਨੌਜਵਾਨ ਟੈਂਕੀ 'ਤੇ ਚੜ੍ਹਿਆ, ਦਿੱਤੀ ਛਾਲ ਮਾਰਨ ਦੀ ਧਮਕੀ, ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ