ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਕੈਪਟਨ ਨੇ ਕੀਤੀ ਮੁਲਾਕਾਤ

Wednesday, Aug 14, 2019 - 06:50 PM (IST)

ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਕੈਪਟਨ ਨੇ ਕੀਤੀ ਮੁਲਾਕਾਤ

ਜਲੰਧਰ : ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਦਰਮਿਆਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲੰਧਰ ਵਿਖੇ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆ ਨੂੰ ਢਾਹੇ ਗਏ ਗੁਰੂ ਰਵਿਦਾਸ ਮੰਦਿਰ ਨੂੰ ਦੁਬਾਰਾ ਬਣਾਏ ਜਾਣ ਲਈ ਹਰ ਤਰ੍ਹਾਂ ਦੀ ਕਾਨੂੰਨੀ ਅਤੇ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਸਲੇ ਦੇ ਹੱਲ ਲਈ ਨਿੱਜੀ ਦਖਲ ਦੇਣ ਲਈ ਪਹਿਲਾਂ ਹੀ ਚਿੱਠੀ ਲਿੱਖ ਚੁੱਕੇ ਹਨ ਅਤੇ ਅਗਾਂਹ ਵੀ ਮੰਦਿਰ ਦੀ ਮੁੜ ਉਸਾਰੀ ਲਈ ਰਵਿਦਾਸ ਭਾਈਚਾਰੇ ਦੀ ਹਰ ਸੰਭਵ ਮਦਦ ਕਰਨਗੇ।


author

Gurminder Singh

Content Editor

Related News