ਮੰਦਿਰ ਢਾਹੁਣ ਨੂੰ ਲੈ ਕੇ ਭੜਕਿਆ ਰਵਿਦਾਸ ਭਾਈਚਾਰਾ, ਪੁਤਲਾ ਸਾੜ ਕੱਢੀ ਭੜਾਸ (ਤਸਵੀਰਾਂ)

08/13/2019 6:12:33 PM

ਫਗਵਾੜਾ (ਹਰਜੋਤ) — ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਖੰਡ ਮਿੱਲ ਚੌਂਕ ਵਿਖੇ ਧਰਨਾ ਦਿੱਤਾ ਗਿਆ।

ਇਸ ਦੌਰਾਨ ਰਵਿਦਾਸ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਸਾੜਿਆ ਗਿਆ। ਬੰਦ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਕਿਸੇ ਵੀ ਤਰ੍ਹਾਂ ਦੀ ਕੋਈ ਅਣਹੋਣੀ ਨਾ ਵਾਪਰ ਜਾਵੇ, ਇਸ ਲਈ ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਭਾਰੀ ਗਿਣਤੀ 'ਚ ਤਾਇਨਾਤੀ ਕੀਤੀ ਗਈ ਹੈ।

shivani attri

This news is Content Editor shivani attri