ਰਵਿਦਾਸ ਭਾਈਚਾਰੇ ਨੇ ਬੀ.ਐੱਮ.ਸੀ. ਚੌਕ ਕੀਤਾ ਬੰਦ

9/13/2019 6:32:58 PM

ਜਲੰਧਰ (ਜੋਤੀ) -ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਤੋੜਨ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਜਲੰਧਰ ਦੇ ਬੀ.ਐੱਮ.ਸੀ. ਚੌਂਕ 'ਚ ਰਵਿਦਾਸ ਭਾਈਚਾਰੇ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵਿਰੁੱਧ ਜਮ ਕੇ ਰੋਸ ਪ੍ਰਗਟ ਕੀਤਾ। ਰਵਿਦਾਸ ਭਾਈਚਾਰੇ ਨੂੰ ਕੰਟਰੋਲ ਕਰਨ ਲਈ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਮੌਜੂਦ ਹਨ।

PunjabKesariPunjabKesariਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਜੀ ਦੇ ਪੁਰਾਣੇ ਮੰਦਿਰ ਨੂੰ ਤੋੜ ਦਿੱਤਾ ਸੀ ਜਿਸ ਦਾ ਭਾਰੀ ਵਿਰੋਧ ਵੀ ਹੋਇਆ ਸੀ। ਇਹ ਮੰਦਿਰ 600 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਮਦਿੰਰ ਵਿਰੁੱਧ ਕੀਤੀ ਗਈ ਇਸ ਤਰ੍ਹਾਂ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Karan Kumar

Edited By Karan Kumar