ਰਵਿਦਾਸ ਭਾਈਚਾਰੇ ਦੇ ਪ੍ਰਦਰਸ਼ਨ ''ਚ ਸੰਤੋਖ ਸਿੰਘ ਚੌਧਰੀ ਦੀ ''ਨੋ ਐਂਟਰੀ''

08/22/2019 5:40:45 PM

ਨਵੀਂ ਦਿੱਲੀ— ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਿੱਲੀ ਦੇ ਰਾਮ ਲੀਲਾ ਗਰਾਊਂਡ 'ਚ ਰਵਿਦਾਸ ਭਾਈਚਾਰੇ ਵਲੋਂ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੀ ਪਹੁੰਚੇ ਸਨ। ਜਿਵੇਂ ਹੀ ਸੰਤੋਖ ਚੌਧਰੀ ਸਟੇਜ ਵੱਲ ਪਹੁੰਚੇ ਤਾਂ ਭੀਮ ਸੈਨਾ ਦੇ ਕੁਝ ਆਗੂਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ ਅਤੇ ਪ੍ਰਦਰਸ਼ਨ 'ਚ ਸ਼ਾਮਲ ਨਹੀਂ ਹੋਣ ਦਿੱਤਾ। ਇਸ ਦੌਰਾਨ ਕੁਝ ਸਮੇਂ ਤੱਕ ਸੰਤੋਖ ਚੌਧਰੀ ਦੀ ਪ੍ਰਦਰਸ਼ਨ 'ਚ ਬੈਠੇ ਆਗੂਆਂ ਨਾਲ ਬਹਿਸਬਾਜ਼ੀ ਹੋਈ ਪਰ ਜਦੋਂ ਕੋਈ ਗੱਲ ਨਹੀਂ ਬਣੀ ਤਾਂ ਉਹ ਉੱਥੇ ਚੱਲੇ ਗਏ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਦੇ ਰਾਮ ਲੀਲਾ ਗਰਾਊਂਡ 'ਚ ਵੱਡੀ ਗਿਣਤੀ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ 'ਚ ਸੰਤੋਖ ਚੌਧਰੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਸੁਸ਼ੀਲ ਰਿੰਕੂ ਸ਼ਾਮਲ ਹੋਣ ਗਏ ਸਨ ਪਰ ਚੌਧਰੀ ਨੂੰ ਭੀਮ ਸੈਨਾ ਨੇ ਨਾ ਹੀ ਸਟੇਜ 'ਤੇ ਚੜ੍ਹਨ ਦਿੱਤਾ ਅਤੇ ਨਾ ਹੀ ਪ੍ਰਦਰਸ਼ਨ 'ਚ ਸ਼ਾਮਲ ਨਹੀਂ ਹੋਣ ਦਿੱਤਾ।

ਜ਼ਿਕਰਯੋਗ ਹੈ ਕਿ 9 ਅਗਸਤ 2019 ਨੂੰ ਸੁਪਰੀਮ ਕੋਰਟ ਨੇ ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਰਵਿਦਾਸ ਮੰਦਰ ਨੂੰ ਢਾਹੁਣ ਦਾ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਅਗਲੇ ਦਿਨ ਯਾਨੀ 10 ਅਗਸਤ ਨੂੰ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੂੰ ਇਹ ਮੰਦਰ ਢਾਹ ਦਿੱਤਾ ਸੀ। ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਸਮੇਤ ਦਿੱਲੀ 'ਚ ਰੋਸ ਪ੍ਰਦਰਸ਼ਨ ਕੀਤੇ ਗਏ।

DIsha

This news is Content Editor DIsha