ਬਠਿੰਡਾ 'ਚ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ, ਲਹਿਰਾਈਆਂ ਕਾਲੀਆਂ ਝੰਡੀਆਂ (ਤਸਵੀਰਾਂ)
Tuesday, Aug 13, 2019 - 10:43 AM (IST)
ਬਠਿੰਡਾ (ਵਿਜੇ, ਪਰਮਿੰਦਰ) - ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜੇ ਜਾਣ ਦਾ ਅਸਰ ਜਿੱਥੇ ਪੂਰੇ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਇਹ ਅਸਰ ਬਠਿੰਡਾ 'ਚ ਵੀ ਦੇਖਣ ਨੂੰ ਮਿਲਿਆ। ਬਠਿੰਡਾ ਦੀਆਂ ਸੜਕਾਂ 'ਤੇ ਉਤਰੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਮੁੱਖ ਬਾਜ਼ਾਰ ਬੰਦ ਕਰਕੇ ਸੜਕ ਦੇ ਵਿਚਕਾਰ ਧਰਨਾ ਲਗਾਇਆ ਹੋਇਆ ਹੈ, ਜਿਸ ਦੌਰਾਨ ਉਨ੍ਹਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਧਰਨਾ ਦੇ ਰਹੇ ਭਾਈਚਾਰੇ ਦੇ ਲੋਕ ਹੱਥਾਂ 'ਚ ਕਾਲੀਆਂ ਝੰਡੀਆਂ ਲੈ ਕੇ ਬੈਠੇ ਹੋਏ ਹਨ ਅਤੇ ਕਈ ਵਿਅਕਤੀਆਂ ਨੇ ਕਾਲੇ ਰੰਗ ਦੀਆਂ ਪੱਟੀਆਂ ਲਈਆਂ ਹਨ। ਦੱਸ ਦੇਈਏ ਕਿ ਉਕਤ ਭਾਈਚਾਰੇ ਦੇ ਲੋਕਾਂ ਨੇ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਰੋਸ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।