ਨਵਾਂਸ਼ਹਿਰ 'ਚ 'ਪੰਜਾਬ ਬੰਦ' ਦਾ ਅਸਰ, ਸੜਕਾਂ 'ਤੇ ਉਤਰ ਰਵਿਦਾਸ ਭਾਈਚਾਰੇ ਨੇ ਕੱਢੀ ਭੜਾਸ

Tuesday, Aug 13, 2019 - 03:19 PM (IST)

ਨਵਾਂਸ਼ਹਿਰ 'ਚ 'ਪੰਜਾਬ ਬੰਦ' ਦਾ ਅਸਰ, ਸੜਕਾਂ 'ਤੇ ਉਤਰ ਰਵਿਦਾਸ ਭਾਈਚਾਰੇ ਨੇ ਕੱਢੀ ਭੜਾਸ

ਨਵਾਂਸ਼ਹਿਰ (ਤ੍ਰਿਪਾਠੀ, ਜੋਵਨਪ੍ਰੀਤ)— ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਅੱਜ ਪੂਰਨ ਤੌਰ 'ਤੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸੇ ਤਹਿਤ ਨਵਾਂਸ਼ਹਿਰ ਵੀ ਪੂਰਨ ਤੌਰ 'ਤੇ ਬੰਦ ਕਰਕੇ ਰੋਹ 'ਚ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਮੋਦੀ ਸਰਕਾਰ ਅਤੇ ਦਿੱਲੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।

PunjabKesari
ਇਹ ਹੈ ਪੂਰਾ ਮਾਮਲਾ 
ਸੁਪਰੀਮ ਕੋਰਟ ਦੇ ਆਦੇਸ਼ 'ਤੇ ਦਿੱਲੀ ਡਿਵੈੱਲਪਮੈਂਟ ਅਥਾਰਿਟੀ (ਡੀ. ਡੀ. ਏ) ਨੇ ਪੁਲਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਡੀ. ਡੀ. ਏ. ਦਾ ਦਾਅਵਾ ਹੈ ਕਿ ਮੰਦਿਰ ਉਸ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜਿਸ ਦਾ ਮਾਮਲਾ ਅਦਾਲਤ 'ਚ ਸੁਣਿਆ ਗਿਆ ਅਤੇ ਆਖੀਰ 'ਚ ਹਟਾਉਣ ਦੇ ਆਦੇਸ਼ ਦਿੱਤੇ ਗਏ। ਇਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ 'ਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ 'ਤੇ ਦਖਲ ਦੇਣ ਦੀ ਅਪੀਲ ਕੀਤੀ ਹੈ।


author

shivani attri

Content Editor

Related News