ਜਲੰਧਰ: ਸੜਕਾਂ 'ਤੇ ਉਤਰੇ ਰਵਿਦਾਸ ਭਾਈਚਾਰੇ ਨਾਲ ਡਟੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ

8/13/2019 12:44:33 PM

ਜਲੰਧਰ— ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਲੰਧਰ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

PunjabKesari

ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਵੀ ਧਰਨੇ 'ਚ ਸ਼ਾਮਲ ਰਹੇ। ਉਥੇ ਹੀ ਵਡਾਲਾ ਚੌਕ ਦੇ ਕੋਲ ਲਗਾਏ ਗਏ ਧਰਨੇ 'ਚ ਵਿਧਾਇਕ ਪਰਗਟ ਸਿੰਘ, ਕੌਂਸਲਰ ਹਰਚਰਨ ਕੌਰ ਹੈੱਪੀ ਸ਼ਾਮਲ ਰਹੇ। ਰਵਿਦਾਸ ਭਾਈਚਾਰੇ ਵੱਲੋਂ ਦਿੱਤੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਧਿਆਨ 'ਚ ਰੱਖਦੇ ਹੋਏ ਸੁਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਚੱਪੇ-ਚੱਪੇ 'ਤੇ ਭਾਰੀ ਗਿਣਤੀ 'ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।

PunjabKesari

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

This news is Edited By shivani attri